‘ਆਪ’ ਵੱਲੋਂ ਹੱਕਾਂ ਲਈ ਲੜ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ
Published : Jan 17, 2021, 5:28 pm IST
Updated : Jan 17, 2021, 5:36 pm IST
SHARE ARTICLE
teacher
teacher

ਲੋਕ ਵੋਟਾਂ ਮੰਗਣ ਆਏ ਕਾਂਗਰਸੀਆਂ ਤੋਂ ‘ਘਰ ਘਰ ਨੌਕਰੀ‘ ਦੇ ਕੀਤੇ ਵਾਅਦੇ ਦਾ ਜਵਾਬ ਜ਼ਰੂਰ ਮੰਗਣ

ਚੰਡੀਗੜ: ਆਮ ਆਦਮੀ ਪਾਰਟੀ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਹਰ ਫਰੰਟ ਉੱਤੇ ਨੌਜਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇਗੀ।  ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਯੂਥ ਵਿੰਗ ਦੇ ਪ੍ਰਧਾਨ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ  ਨੇ ਕਿਹਾ ਕਿ ‘ਆਪ‘ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਲਈ ਹਰ ਥਾਂ ਉੱਤੇ ਆਵਾਜ਼ ਚੁੱਕਦੀ ਆ ਰਹੀ ਹੈ। ਉਨਾਂ ਕਿਹਾ ਕਿ ਕੈਪਟਨ ਦੀ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਕੋਈ ਅਜਿਹਾ ਮਹੀਨਾ ਨਹੀਂ ਹੈ ਜਿਸ ’ਚ ਰੁਜ਼ਗਾਰ ਮੰਗਦੇ ਅਧਿਆਪਕਾਂ ਨੇ ਅੱਤਿਆਚਾਰ ਨਾ ਸਹਿਆ ਹੋਵੇ, ਪਰ ਅਜੇ ਤੱਕ ਨੌਕਰੀ ਨਹੀਂ ਮਿਲੀ।

AAP
 

ਆਪ’ ਆਗੂ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਕਰ ਰਹੇ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਸਰਕਾਰੀ ਨੀਤੀਆਂ ਦਾ ਭਾਂਡਾ ਭੰਨਣ ਦੀ ਮੁਹਿੰਮ ਦਾ ਸਮਰਥਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਲੋਕਾਂ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰੇ ਹਨ। ਉਨਾਂ ਕਿਹਾ ਕਿ ਕੈਪਟਨ ਨੇ ਚੋਣਾਂ ਤੋਂ ਪਹਿਲਾਂ ਤਾਂ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ, ਪ੍ਰੰਤੂ ਕੁਰਸੀ ਉੱਤੇ ਬੈਠਦਿਆਂ ਹੀ ਸਭ ਭੁੱਲ ਗਿਆ।

Vijay Inder Singla

ਪਿਛਲੇ 4 ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕ ਹਰ ਮੌਸਮਾਂ ਵਿੱਚ ਝੱਖੜ, ਹਨੇਰੀਆਂ, ਗਰਮੀ, ਠੰਢ ਵਿੱਚ ਅੰਦੋਲਨ ਕਰਦੇ ਹੋਏ ਸੜਕਾਂ ਉੱਤੇ ਰਾਤਾਂ ਕੱਟ ਰਹੇ ਹਨ, ਪ੍ਰੰਤੂ ਕੈਪਟਨ ਸਾਹਿਬ ਨੂੰ ਦਿਖਾਈ ਨਹੀਂ ਦਿੰਦੇ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ਉੱਤੇ ਚੱਲਣ ਵਾਲੇ ਮੁੱਖ ਮੰਤਰੀ ਦਾ ਕੰਮ ਵੀ ਮੋਦੀ ਵਰਗਾ ਹੀ ਹੈ। ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣਨ ਲਈ ਕਾਰਪੋਰੇਟ ਘਰਾਣਿਆਂ ਤੋਂ ਵਿਹਲ ਨਹੀਂ ਮਿਲਦੀ ਅਤੇ ਕੈਪਟਨ ਨੂੰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਗੱਲ ਕਰਨ ਲਈ ਵਿਦੇਸ਼ੀ ਮਿੱਤਰਾਂ ਤੋਂ।  

Unemployment

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਰੁਜ਼ਾਗਰ ਲਈ ਲੜਾਈ ਲੜ ਰਹੇ ਨੌਜਵਾਨਾਂ ਦੇ ਸੰਘਰਸ਼ ਦਾ ਉਦੋਂ ਤੱਕ ਸਮਰਥਨ ਜਾਰੀ ਰੱਖੇਗੀ, ਜਦੋਂ ਤੱਕ ਹਰ ਨੌਜਵਾਨ ਨੂੰ ਨੌਕਰੀ ਨਹੀਂ ਮਿਲਦੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਜਦੋਂ ਕਾਂਗਰਸੀ ਵੋਟਾਂ ਮੰਗਣ ਆਉਣ ਤਾਂ ਦਿਨੋਂ ਦਿਨ ਵਧ ਰਹੇ ਬੇਰੁਜ਼ਗਾਰੀ ਅਤੇ ਕਾਂਗਰਸ ਵੱਲੋਂ ਘਰ ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਦਾ ਜਵਾਬ ਜ਼ਰੂਰ ਮੰਗਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement