ਕਿਸਾਨ ਅੰਦੋਲਨ: ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਸਮੇਤ 50 ਲੋਕਾਂ ਨੂੰ NIA ਦਾ ਨੋਟਿਸ
Published : Jan 17, 2021, 11:42 am IST
Updated : Jan 17, 2021, 11:42 am IST
SHARE ARTICLE
NIA
NIA

ਐਨਆਈਏ ਨੇ ਪਟਿਆਲਾ ਤੋਂ ਬੱਬਰ ਖਾਲਸਾ ਨਾਲ ਜੁੜੇ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਸੰਮਨ ਵੀ ਜਾਰੀ ਕੀਤੇ ਹਨ। 

ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਦਾ ਅੱਜ 53ਵਾਂ ਦਿਨ ਹੈ। ਕਿਸਾਨਾਂ ਦੀ ਸਰਕਾਰ ਨਾਲ ਹੁਣ ਤੱਕ 9 ਮੀਟਿੰਗਾਂ ਹੋਈਆਂ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। 15 ਜਨਵਰੀ ਦੀ ਗੱਲਬਾਤ ਵੀ ਬੇਸਿੱਟਾ ਰਹੀ, ਹੁਣ ਗੱਲਬਾਤ 19 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਅੰਦੋਲਨ ਵਿੱਚ ਨਵਾਂ ਮੋੜ ਆ ਗਿਆ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਕਿਸਾਨ ਅੰਦੋਲਨ ਨਾਲ ਜੁੜੇ 50 ਤੋਂ ਵੱਧ ਨੇਤਾਵਾਂ ਤੇ ਕਾਰੋਬਾਰੀਆਂ ਨੂੰ ਸੰਮਨ ਭੇਜਿਆ ਹੈ।

Farmer protest

ਦੱਸ ਦੇਈਏ ਕਿ ਹੁਣ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੂੰ ਵੀ ਨੋਟਿਸ ਭੇਜੇ ਗਏ ਹਨ। ਉਨ੍ਹਾਂ ਨੂੰ 18 ਜਨਵਰੀ ਨੂੰ ਐਨਆਈਏ ਦਾ ਦਿੱਲੀ ਹੈੱਡਕੁਆਰਟਰ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਐਨਆਈਏ ਨੇ ਪਟਿਆਲਾ ਤੋਂ ਬੱਬਰ ਖਾਲਸਾ ਨਾਲ ਜੁੜੇ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਸੰਮਨ ਵੀ ਜਾਰੀ ਕੀਤੇ ਹਨ। 

NIA

ਗੁਰਚਰਨ ਸਿੰਘ ਨੇ ਕਿਹਾ, "  ਉਹ ਅੰਦੋਲਨ ਦੇ ਸਮਰਥਨ ਵਿਚ ਸਿੰਘੂ ਸਰਹੱਦ ‘ਤੇ ਗਏ ਸਨ। ਸ਼ਾਇਦ ਇਸ ਉਦੇਸ਼ ਲਈ, ਜਾਣ ਬੁੱਝ ਕੇ ਨੋਟਿਸ ਭੇਜਣਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਐਨਆਈਏ ਵੱਲੋਂ ਉਸ ਨੂੰ ਵਟਸਐਪ ਰਾਹੀਂ ਇਕ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 26 ਜਨਵਰੀ ਨੂੰ ਟਰੈਕਟਰ ਪਰੇਡ ਨੂੰ ਨਾਕਾਮ ਕਰਨ ਲਈ ਅਜਿਹੀਆਂ ਚਾਲਾਂ ਅਪਣਾ ਰਹੀ ਹੈ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement