
ਪੰਜਾਬ ਵਿਚ 14 ਫ਼ਰਵਰੀ ਨੂੰ ਪੈਣਗੀਆਂ ਨਗਰ ਨਿਗਮਾਂ, ਕੌਾਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਾਂ
ਸੂਬਾ ਚੋਣ ਕਮਿਸ਼ਨ ਵਲੋਂ ਪ੍ਰੋਗਰਾਮ ਜਾਰੀ, ਚੋਣ ਜ਼ਾਬਤਾ ਲਾਗੂ
ਚੰਡੀਗੜ੍ਹ, 16 ਜਨਵਰੀ (ਸੱਤੀ): ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਵਲੋਂ 8 ਨਗਰ ਨਿਗਮਾਂ ਅਤੇ 109 ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ | ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ 'ਆਦਰਸ਼ ਚੋਣ ਜ਼ਬਤਾ' ਤੁਰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ | ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤਕ ਚੋਣ ਜ਼ਾਬਤਾ ਲਾਗੂ ਰਹੇਗਾ |
ਉਨ੍ਹਾਂ ਕਿਹਾ ਕਿ ਨਗਰ ਨਿਗਮ ਫਗਵਾੜਾ ਦੇ ਈ.ਆਰ.ਉ. ਵਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿਚ ਕਮੀਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ |
ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫ਼ਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ | ਨਾਮਜ਼ਦਗੀਆਂ ਦੀ ਪੜਤਾਲ 4 ਫ਼ਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫ਼ਰਵਰੀ 2021 ਹੈ ਅਤੇ ਇਸੇ ਤਰੀimageਕ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਚੋਣ ਪ੍ਰਚਾਰ ਮਿਤੀ 12 ਫ਼ਰਵਰੀ 2021 ਨੂੰ ਸਾਮ 5:00 ਵਜੇ ਤਕ ਕੀਤਾ ਜਾ ਸਕੇਗਾ | ਵੋਟਾਂ ਪੈਣ ਦਾ ਕਾਰਜ ਮਿਤੀ 14 ਫ਼ਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤਕ ਹੋਵੇਗਾ |
ਵੋਟਾਂ ਦੀ ਗਿਣਤੀ 17 ਫ਼ਰਵਰੀ 2021 ਨੂੰ ਕੀਤੀ ਜਾਏਗੀ | ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ | ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ 8 ਨਗਰ ਨਿਗਮਾਂ ਲਈ 400 ਅਤੇ 109 ਨਗਰ ਕੌਾਸਲਾਂ/ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ | ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਾਸੀਪਲ ਚੋਣਾਂ ਵਿਚ ਮਹਿਲਾਵਾਂ ਲਈ 50 ਫ਼ੀ ਸਦੀ ਰਾਖਵਾਂਕਰਨ ਦਿਤਾ ਗਿਆ ਹੈ |