9ਵੀਂ ਵਾਰਤਾ ਫੇਲ੍ਹ ਹੋਣ ਤੋਂ ਬਾਅਦ ਕਿਸਾਨ ਲੀਡਰਾਂ ਨੂੰ ਡਰਾ ਰਹੀਆਂ ਕੇਂਦਰੀ ਏਜੰਸੀਆਂ:ਸੁਖਬੀਰ ਬਾਦਲ
Published : Jan 17, 2021, 10:40 am IST
Updated : Jan 17, 2021, 10:40 am IST
SHARE ARTICLE
sukhbir singh badal
sukhbir singh badal

9 ਵੀਂ ਵਾਰਤਾ ਫੇਲ੍ਹ ਹੋਣ ਤੋਂ ਬਾਅਦ, ਇਹ ਬਹੁਤ ਸਪੱਸ਼ਟ ਹੋ ਗਿਆ ਹੈ ਕਿ ਭਾਰਤ ਸਰਕਾਰ ਸਿਰਫ ਕਿਸਾਨਾਂ ਨੂੰ ਥਕਾਣ ਦੀ ਕੋਸ਼ਿਸ਼ ਕਰ ਰਹੀ ਹੈ। ”

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਵਿੱਢੇ ਅਂਦੌਲਨ ਦੌਰਾਨ ਐਨਆਈਏ ਵੱਲੋਂ ਦਰਜਨ ਦੇ ਕਰੀਬ ਲੋਕਾਂ ਨੂੰ ਸੰਮਨ ਭੇਜੇ ਗਏ ਹਨ।  ਦੱਸ ਦੇਈਏ ਕਿ ਬੀਤੇ ਦਿਨੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਪੰਜਾਬੀ ਅਦਾਕਾਰ ਦੀਪ ਸਿੱਧੂ ਸਣੇ 40 ਲੋਕਾਂ ਸੰਮਨ ਜਾਰੀ ਕਰ  ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ।

baldev sirsa

ਅਜਿਹੇ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਕਿ ਕੇਂਦਰੀ ਏਜੰਸੀ ਐਨਆਈਏ ਰਾਹੀਂ ਨੋਟਿਸ ਭੇਜ ਕੇ ਕਿਸਾਨ ਲੀਡਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿਸਾਨ ਦੇਸ਼ ਵਿਰੋਧੀ ਨਹੀਂ ਹਨ। ਸੁਖਬੀਰ ਬਾਦਲ ਨੇ ਕਿਹਾ ਐਨਆਈਏ ਵੱਲੋਂ ਨੋਟਿਸ ਭੇਜੇ ਜਾਣ ਤੇ ਅਕਾਲੀ ਦਲ ਇਸ ਦੀ ਨਿਖੇਧੀ ਕਰਦਾ ਹੈ।

sukhbir badal

ਸੁਖਬੀਰ ਬਾਦਲ ਦਾ ਟਵੀਟ 
ਸੁਖਬੀਰ ਬਾਦਲ ਨੇ ਟਵੀਟ ਕੀਤਾ, “ਐਨਆਈਏ ਅਤੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੁਆਰਾ ਪੁੱਛਗਿੱਛ ਲਈ ਕਿਸਾਨ ਅੰਦੋਲਨ ਦੇ ਕਿਸਾਨ ਨੇਤਾਵਾਂ ਅਤੇ ਸਮਰਥਕਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਧਮਕਾਉਣ ਦੇ ਕੇਂਦਰ ਦੇ ਯਤਨਾਂ ਦੀ ਸਖਤ ਨਿੰਦਾ ਕੀਤੀ ਗਈ। ਉਹ ਦੇਸ਼ ਦਰੋਹੀ ਨਹੀਂ ਹਨ। 9 ਵੀਂ ਵਾਰਤਾ ਫੇਲ੍ਹ ਹੋਣ ਤੋਂ ਬਾਅਦ, ਇਹ ਬਹੁਤ ਸਪੱਸ਼ਟ ਹੋ ਗਿਆ ਹੈ ਕਿ ਭਾਰਤ ਸਰਕਾਰ ਸਿਰਫ ਕਿਸਾਨਾਂ ਨੂੰ ਥਕਾਣ ਦੀ ਕੋਸ਼ਿਸ਼ ਕਰ ਰਹੀ ਹੈ। ”

badal
 

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਅਦਾਕਾਰ ਦੀਪ ਸਿੱਧੂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਸਨ ਅਤੇ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਉਸਨੂੰ ਵੀ ਨਵੀਂ ਦਿੱਲੀ ਵਿੱਚ ਅੱਤਵਾਦ ਰੋਕੂ ਏਜੰਸੀ ਦੇ ਦਫ਼ਤਰ ਵਿੱਚ ਬੁਲਾਇਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਸੰਮਨ ਭੇਜਿਆ ਗਿਆ ਹੈ, ਉਨ੍ਹਾਂ ਵਿੱਚ ਗੈਰ ਮੁਨਾਫਾ ਖਾਲਸਾ ਏਡ ਦੇ ਅਧਿਕਾਰੀ ਸ਼ਾਮਲ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement