ਸੁਖਜਿੰਦਰ ਰੰਧਾਵਾ ਨੇ ਕਿਸਾਨਾਂ ਨੂੰ NIA ਦੇ ਨੋਟਿਸ ਭੇਜੇ ਜਾਣ ਲ਼ਈ ਕੇਂਦਰ ਸਰਕਾਰ 'ਤੇ ਨਿਸ਼ਾਨਾ ਸੇਧਿਆ
Published : Jan 17, 2021, 5:44 pm IST
Updated : Jan 17, 2021, 5:44 pm IST
SHARE ARTICLE
Sukhinder singh Randhwa
Sukhinder singh Randhwa

ਭਾਜਪਾ ਸਰਕਾਰ ਵੱਲੋਂ ਸਿਆਸੀ ਹਿੱਤਾਂ ਖਾਤਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੀ ਇਕ ਹੋਰ ਕੋਝੀ ਚਾਲ: ਰੰਧਾਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਕਿਸਾਨਾਂ ਤੇ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜੇ ਜਾਣ ਦੀ ਕਰੜੀ ਅਲੋਚਨਾ ਕਰਦਿਆਂ ਇਸ ਘਟੀਆ ਦਰਜੇ ਦੀ ਰਾਜਨੀਤੀ ਲਈ ਕੇਂਦਰ ਸਰਕਾਰ ਉਤੇ ਨਿਸ਼ਾਨਾ ਸੇਧਿਆ ਹੈ।

pm and supreme court pm and supreme courtਰੰਧਾਵਾ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਖਿਲ਼ਾਫ ਇਹ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਐਨ.ਡੀ.ਏ. ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।  ਉਨ੍ਹਾਂ ਕਿਹਾ ਕਿ ਆਪਣੀ ਮਿਹਨਤ ਮੁਸ਼ੱਕਤ ਨਾਲ ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਇਨ੍ਹਾਂ ਫੋਕੇ ਡਰਾਵਿਆਂ ਤੋਂ ਡਰਨ ਵਾਲਾ ਨਹੀਂ ਹੈ ।

FARMERFARMERਸ ਰੰਧਾਵਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲ਼ਾਫ ਦਿੱਲੀ ਦੀਆਂ ਬਰੂਹਾਂ ਉਤੇ ਕੀਤੇ ਹਾ ਰਹੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਭਾਜਪਾ ਸਰਕਾਰ ਵੱਲੋਂ ਚੱਲੀ ਗਈ ਇਹ ਕੋਝੀ ਚਾਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਪਿਛਲੇ ਸਾਢੇ ਛੇ ਸਾਲ ਦੇ ਕਾਰਜਕਾਲ ਦੌਰਾਨ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਆਪਣੇ ਰਾਜਸੀ ਹਿੱਤਾਂ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੋਈ । ਉਨ੍ਹਾਂ ਕਿਹਾ ਕਿ ਇਹ ਭਾਰਤੀ ਲੋਕਤੰਤਰ ਲਈ ਸਭ ਤੋਂ ਘਾਤਕ ਸਮਾਂ ਚੱਲ ਰਿਹਾ ਹੈ ਜਦੋਂ ਰਾਜਸੀ ਮੁਫ਼ਾਦਾਂ ਕਰਕੇ ਸੰਵਿਧਾਨਕ ਸੰਸਥਾਵਾਂ/ਅਹੁਦਿਆਂ ਅਤੇ ਸੁਤੰਤਰ ਕੰਮ ਕਰਨ ਵਾਲੀਆਂ ਸਰਕਾਰੀ ਏਜੰਸੀਆਂ ਦਾ ਘਾਣ ਕੀਤਾ ਜਾ ਰਿਹਾ ਹੈ ।

photophotoਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਵੱਲੋਂ ਆਪਣੇ ਹਰ ਵਿਰੋਧੀ ਦੀ ਬਾਂਹ ਮਰੋੜਨ ਲਈ ਇੱਕੋ ਹੀ ਤਰੀਕਾ ਅਪਣਾਇਆ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਹੁਣ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਨੇ ਇਹ ਨਵੀਂ ਚਾਲ ਚੱਲੀ ਹੈ ਜੋ ਫ਼ੇਲ੍ਹ ਸਾਬਤ ਹੋਵੇਗੀ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਇਨ੍ਹਾਂ ਕੋਝੀਆਂ ਚਾਲਾਂ ਦਾ ਸਖ਼ਤ ਵਿਰੋਧ ਕਰਦੀ ਹੈ । ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਿਨਾਂ ਕੇਂਦਰ ਸਰਕਾਰ ਕੋਲ ਹੋਰ ਕੋਈ ਚਾਰਾ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement