
15 ਜਨਵਰੀ ਦੀ ਗੱਲਬਾਤ ਵੀ ਬੇਸਿੱਟਾ ਰਹੀ, ਹੁਣ ਗੱਲਬਾਤ 19 ਜਨਵਰੀ ਨੂੰ ਹੋਵੇਗੀ।
ਗੁਰੂਹਰਸਹਾਏ - ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਵੱਖ ਵੱਖ ਸੂਬਿਆਂ ਦੇ ਲੋਕ ਕਿਸਾਨਾਂ ਦੀ ਹਿਮਾਇਤ ਵਿਚ ਦਿੱਲੀ ਪਹੁੰਚ ਰਹੇ ਹਨ। ਇਸ ਦੇ ਚਲਦੇ ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨਾਲ ਸਬੰਧਤ ਪੰਜਾਬ ਭਰ ਵਿਚੋਂ ਸੈਂਕੜੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦਿੱਲੀ ਲਈ ਰਵਾਨਾ ਹੋ ਗਏ ਹਨ।
ਇਹ ਮਹਿਲਾ ਮੋਰਚਾ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਜਾਨ ਦੇ ਲਈ ਚੱਲ ਪਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਲਹਿਰ ਦਿਨੋ ਦਿਨ ਤੇਜ਼ ਹੁੰਦੀ ਜਾ ਰਹੀ ਹੈ। ਸਰਕਾਰ ਨਾਲ ਹੁਣ ਤੱਕ 9 ਮੀਟਿੰਗਾਂ ਹੋਈਆਂ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। 15 ਜਨਵਰੀ ਦੀ ਗੱਲਬਾਤ ਵੀ ਬੇਸਿੱਟਾ ਰਹੀ, ਹੁਣ ਗੱਲਬਾਤ 19 ਜਨਵਰੀ ਨੂੰ ਹੋਵੇਗੀ।