ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਇਕ ਵਾਰ ਫਿਰ ਪੰਜਾਬ ਆਉਣਗੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਇਕ ਵਾਰ ਫਿਰ ਪੰਜਾਬ ਆਉਣਗੇ। ਇਸ ਦੌਰਾਨ ਉਹ ਭਲਕੇ ਦੁਪਹਿਰ 12 ਵਜੇ ਮੁਹਾਲੀ ਵਿਖੇ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।
AAP's CM face will be announced tomorrow at 12pm
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇਕ ਨੰਬਰ ਜਾਰੀ ਕਰਕੇ ਲੋਕਾਂ ਤੋਂ ਮੁੱਖ ਮੰਤਰੀ ਚਿਹਰੇ ਬਾਰੇ ਉਹਨਾਂ ਦੀ ਰਾਏ ਮੰਗੀ ਗਈ ਸੀ। ਲੋਕ ਅੱਜ ਸ਼ਾਮ 5 ਵਜੇ ਤੱਕ ਇਸ ਨੰਬਰ 'ਤੇ ਆਪਣੀ ਰਾਏ ਦੇ ਸਕਦੇ ਹਨ।
AAP's CM face will be announced tomorrow at 12pm
ਐਤਵਾਰ ਨੂੰ 'ਆਪ' ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ‘70748 70748’ ‘ਤੇ ਪਿਛਲੇ 72 ਘੰਟਿਆਂ 'ਚ ਸਾਢੇ 5 ਲੱਖ ਤੋਂ ਵੱਧ ਲੋਕਾਂ ਨੇ ਵਟਸਐਪ, 7 ਲੱਖ ਦੇ ਲਗਪਗ ਲੋਕਾਂ ਨੇ ਕਾਲ,ਡੇਢ ਲੱਖ ਲੋਕਾਂ ਨੇ ਵਾਇਸ ਮੈਸੇਜ ਅਤੇ ਡੇਢ ਲੱਖ ਲੋਕਾਂ ਨੇ ਟੈਕਸਟ ਮੈਸੇਜ ਰਾਹੀਂ ਆਪਣੀ ਰਾਏ ਦਿੱਤੀ ਹੈ।