ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੋਣਾਂ ਅੱਗੇ ਪਾਉਣ ਦਾ ‘ਆਪ’ ਵੱਲੋਂ ਸਵਾਗਤ
Published : Jan 17, 2022, 6:32 pm IST
Updated : Jan 17, 2022, 6:32 pm IST
SHARE ARTICLE
Bhagwant Mann
Bhagwant Mann

ਸੰਗਤ ਦੀ ਆਸਥਾ ਦੇ ਸਤਿਕਾਰ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਚੋਣਾਂ ਅੱਗੇ ਕੀਤੇ ਜਾਣਾ ਜ਼ਰੂਰੀ ਸੀ: ਭਗਵੰਤ ਮਾਨ

 

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਚੋਣ ਕਮਿਸ਼ਨ ਵੱਲੋਂ ਸੂਬੇ ਵਿਚ ਵੋਟਾਂ ਦੀ ਤਰੀਕ 20 ਫਰਵਰੀ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਾਵਨਾ ਦਾ ਸਤਿਕਾਰ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਵੋਟਾਂ ਦੀ ਤਰੀਕ 14 ਫਰਵਰੀ ਤੋਂ 20 ਫਰਵਰੀ ਕੀਤੀ ਹੈ, ਅਜਿਹਾ ਸੰਗਤ ਦੀ ਆਸਥਾ ਦੇ ਸਤਿਕਾਰ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਜਾਣਾ ਜ਼ਰੂਰੀ ਸੀ।

Bhagwant MannBhagwant Mann

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਵੀ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਨ ਪੰਜਾਬ ਸਮੇਤ ਪੂਰੇ ਭਾਰਤ ਵਿੱਚ 16 ਫਰਵਰੀ ਨੂੰ ਮਨਾਇਆ ਜਾਣਾ ਹੈ, ਜਿਸ ਕਾਰਨ ਸਮੂਹ ਗੁਰੂ ਰਵਿਦਾਸ ਨਾਮ ਲੇਵਾ ਸੰਗਤ ਕਰੀਬ ਇੱਕ ਹਫ਼ਤਾ ਧਾਰਮਿਕ ਕਾਰਜਾਂ ਵਿਚ ਲੱਗੀ ਰਹੇਗੀ।

Election Commission Election Commission

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚੋਂ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ (ਬਨਾਰਸ) ਜਾਂਦੇ ਹਨ। ਇਹ ਸ਼ਰਧਾਲੂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਤਰੀਕ ਤੋਂ ਇੱਕ ਹਫ਼ਤਾ ਪਹਿਲਾਂ ਬਨਾਰਸ ਚਲੇ ਜਾਂਦੇ ਹਨ ਅਤੇ ਆਮ ਤੌਰ 'ਤੇ 3-4  ਦਿਨਾਂ ਬਾਅਦ ਵਾਪਸ ਆਉਂਦੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਲਈ 14 ਫਰਵਰੀ ਨੂੰ ਵੋਟਾਂ ਪਾਈਆਂ ਜਾਣੀਆਂ ਹਨ, ਇਸ ਕਾਰਨ ਜਾਂ ਤਾਂ ਬਹੁਤ ਸਾਰੀ ਗੁਰੂ ਰਵਿਦਾਸ ਨਾਮਲੇਵਾ ਸੰਗਤ ਬਨਾਰਸ ਦਰਸ਼ਨ ਕਰਨ ਤੋਂ ਵਾਂਝੀ ਰਹਿ ਜਾਵੇਗੀ ਜਾਂ ਫਿਰ ਉਹ ਆਪਣੀ ਵੋਟ ਪਾਉਣ ਦੇ ਸੰਵਿਧਾਨਕ ਹੱਕ ਦੀ ਵਰਤੋਂ ਨਹੀਂ ਕਰ ਸਕੇਗੀ। 

Bhagwant MannBhagwant Mann

ਪੱਤਰ ਅਨੁਸਾਰ ਮਾਨ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੂੰ ਬੇਨਤੀ ਕੀਤੀ ਸੀ ਕਿ ਪੰਜਾਬ ਅੰਦਰ ਵੋਟਾਂ ਪਾਉਣ ਦੀ ਤਰੀਕ ਵਿੱਚ ਘੱਟੋ -ਘੱਟ ਇੱਕ ਹਫ਼ਤੇ ਦਾ ਵਾਧਾ ਕੀਤਾ ਜਾਵੇ, ਤਾਂ ਜੋ ਪੰਜਾਬ ਵਿੱਚੋਂ  ਬਨਾਰਸ ਜਾਣ ਵਾਲੀ ਸੰਗਤ ਬਿਨ੍ਹਾਂ ਕਿਸੇ ਰੁਕਾਵਟ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਖੁਸ਼ੀਆਂ ਨਾਲ ਮਨਾ ਸਕੇ ਅਤੇ ਉਥੋਂ ਵਾਪਸ ਆ ਕੇ ਆਪਣੇ ਸੰਵਿਧਾਨਕ ਹੱਕ ਵੋਟ ਪਾਉਣ ਦੀ ਵਰਤੋਂ ਵੀ ਕਰ ਸਕੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਨੇ ਅਪੀਲ ਨੂੰ ਪ੍ਰਵਾਨ ਕਰਦਿਆਂ ਪੰਜਾਬ ਚ ਵੋਟਾਂ ਪਾਉਣ ਦੀ ਤਰੀਕ 20 ਫਰਵਰੀ ਕਰ ਦਿੱਤੀ ਹੈ, ਜਿਸ ਦਾ ਆਮ ਆਦਮੀ ਪਾਰਟੀ ਵੱਲੋਂ ਸਵਾਗਤ ਕੀਤਾ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement