AAP ’ਚੋਂ ਅਸਤੀਫ਼ਾ ਦੇਣ ਮਗਰੋਂ ਕਾਂਗਰਸ ਵਿਚ ਸ਼ਾਮਲ ਹੋਏ ਆਸ਼ੂ ਬਾਂਗੜ, CM ਚੰਨੀ ਨੇ ਕੀਤਾ ਸਵਾਗਤ
Published : Jan 17, 2022, 5:59 pm IST
Updated : Jan 17, 2022, 5:59 pm IST
SHARE ARTICLE
Ashu Bangar joins Congress
Ashu Bangar joins Congress

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਹਨਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਹ ਉਹਨਾਂ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਚੋਣ ਲੜਾਉਣਗੇ।



ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਮਗਰੋਂ ਫਿਰੋਜ਼ਪੁਰ ਦਿਹਾਤੀ ਤੋਂ ‘ਆਪ’ ਦੇ ਉਮੀਦਵਾਰ ਆਸ਼ੂ ਬਾਂਗੜ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਹਨਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਹ ਉਹਨਾਂ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਚੋਣ ਲੜਾਉਣਗੇ।

Ashu Bangar joins CongressAshu Bangar joins Congress

ਦੱਸ ਦੇਈਏ ਕਿ ਅੱਜ ਸਵੇਰੇ ਆਸ਼ੂ ਬਾਂਗੜ ਨੇ ਆਮ ਆਦਮੀ ਪਾਰਟੀ ਵਿਚ ਆਪਣੀ ਉਮੀਦਵਾਰੀ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਾਹਰੋਂ ਲੋਕ ਆ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਆਮ ਆਦਮੀ ਪਾਰਟੀ ਹਾਈਕਮਾਂਡ ਦੇ ਫੈਸਲਿਆਂ ਤੋਂ ਦੁਖੀ ਹੋ ਕੇ 10 ਵਿਧਾਇਕ ਅਤੇ 3 ਸੰਸਦ ਮੈਂਬਰ ਪਾਰਟੀ ਛੱਡ ਚੁੱਕੇ ਹਨ।

Ashu Bangar joins Congress
Ashu Bangar joins Congress

ਉਹਨਾਂ ਕਿਹਾ ਕਿ ਕਾਂਗਰਸ ਅਤੇ ਪੰਜਾਬ ਨੂੰ ਆਸ਼ੂ ਬਾਂਗੜ ਵਰਗੇ ਕ੍ਰਾਂਤੀਕਾਰੀ ਅਤੇ ਇਮਾਨਦਾਰ ਲੋਕਾਂ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਚੋਣਾਂ ਦੀ ਤਰੀਕ ਬਦਲਣ ਲਈ ਭਾਰਤੀ ਚੋਣ ਕਮਿਸ਼ਨ ਦਾ ਧੰਨਵਾਰ ਵੀ ਕੀਤਾ। ਆਸ਼ੂ ਬਾਂਗੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਦਿੱਲੀ ਦੀ ਲੀਡਰਸ਼ਿਪ ਹਾਵੀ ਹੈ। ਸਾਰਾ ਸਿਸਟਮ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ ਜਦਕਿ ਪੰਜਾਬ ਨੂੰ ਦਿੱਲੀ ਬੈਠ ਕੇ ਨਹੀਂ ਚਲਾਇਆ ਜਾ ਸਕਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement