ਕਾਂਗਰਸ 'ਚ ਦੂਸਰੀ ਸੂਚੀ ਲਈ ਚਰਚਾ ਸ਼ੁਰੂ, ਇਨ੍ਹਾਂ 12 ਵਿਧਾਇਕਾਂ ਦੀ ਦਾਅਵੇਦਾਰੀ 'ਤੇ ਹੋਵੇਗਾ ਫੈਸਲਾ
Published : Jan 17, 2022, 1:26 pm IST
Updated : Jan 17, 2022, 1:26 pm IST
SHARE ARTICLE
Photo
Photo

31 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਜਾਰੀ ਪਹਿਲੀ ਸੂਚੀ ਤੋਂ ਬਾਅਦ ਹੁਣ ਦੂਜੀ ਸੂਚੀ ਲਈ  ਚਰਚਾ ਸ਼ੁਰੂ ਹੋ ਗਈ ਹੈ। ਉਮੀਦ ਹੈ ਕਿ ਕੇਂਦਰੀ ਚੋਣ ਕਮੇਟੀ ਸੋਮਵਾਰ ਸ਼ਾਮ ਨੂੰ ਦੂਜੀ ਸੂਚੀ ਜਾਰੀ ਕਰ ਸਕਦੀ ਹੈ। ਪਹਿਲੀ ਸੂਚੀ 'ਚ ਪਾਰਟੀ ਦੇ 12 ਵਿਧਾਇਕਾਂ ਦੀ ਉਮੀਦਵਾਰੀ 'ਤੇ ਕੋਈ ਫੈਸਲਾ ਨਹੀਂ ਹੋਇਆ ਹੈ।

 

CM ChanniCM Channi

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਸ਼ਨੀਵਾਰ ਨੂੰ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਮੁੱਖ ਮੰਤਰੀ ਚੰਨੀ, ਸਿੱਧੂ ਸਮੇਤ ਪਾਰਟੀ ਦੇ ਸਾਰੇ ਦਿੱਗਜਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹੁਣ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 31 ਸੀਟਾਂ ਦਾ ਫੈਸਲਾ ਹੋਣਾ ਬਾਕੀ ਹੈ।

 

 

CM Channi CM Channi

ਅਜੇ ਤੱਕ 12 ਮੌਜੂਦਾ ਕਾਂਗਰਸ ਵਿਧਾਇਕ ਹਨ ਜਿਨ੍ਹਾਂ ਦੀਆਂ ਟਿਕਟਾਂ ਦਾ ਅਜੇ ਤੱਕ ਐਲਾਨ ਨਹੀਂ ਹੋਇਆ ਹੈ। ਅਜਿਹੇ 'ਚ ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਟਿਕਟ ਦੇਵੇਗੀ ਜਾਂ ਨਹੀਂ। ਸਭ ਦੀਆਂ ਨਜ਼ਰਾਂ ਇਸ 'ਤੇ ਟਿਕੀਆਂ ਹੋਈਆਂ ਹਨ। ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਕੁਲਦੀਪ ਵੈਦ, ਫਾਜ਼ਿਲਕਾ ਤੋਂ ਦਵਿੰਦਰ ਘੁਬਾਇਆ, ਜਲਾਲਾਬਾਦ ਤੋਂ ਰਮਿੰਦਰ ਆਵਲਾ, ਗੁਰਦਾਸਪੁਰ ਦੇ ਭੋਆ ਤੋਂ ਵਿਧਾਇਕ ਜੋਗਿੰਦਰ ਪਾਲ, ਸਤਰਾਣਾ ਪਤਾਰਾ ਤੋਂ ਨਿਰਮਲ ਸਿੰਘ, ਸਮਰਾਲਾ ਤੋਂ ਅਮਰੀਕ ਸਿੰਘ, ਨਵਾਂਸ਼ਹਿਰ ਤੋਂ ਅੰਗਦ ਸਿੰਘ, ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀਸੀ, ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ, ਖਡੂਰ ਸਾਹਿਬ ਤੋਂ ਰਮਨਜੀਤ ਸਿੰਘ ਸਿੱਕੀ, ਫਿਰੋਜ਼ਪੁਰ ਦਿਹਾਤੀ ਤੋਂ ਸਤਕਾਰ ਕੌਰ ਅਤੇ ਅਮਰਗੜ੍ਹ ਤੋਂ ਸੁਰਜੀਤ ਧੀਮਾਨ ਆਪਣੀਆਂ ਟਿਕਟਾਂ ਦੀ ਉਡੀਕ ਕਰ ਰਹੇ ਹਨ।

Amrik SinghAmrik Singh

ਕਾਂਗਰਸ ਨੇ ਕੁੱਲ 117 ਚੋਂ 86 ਸੀਟਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਫਿਲਹਾਲ 31 ਸੀਟਾਂ ਦੀ ਸੂਚੀ ਦਾ ਇੰਤਜ਼ਾਰ ਹੈ। ਕਾਂਗਰਸ ਨੇ ਪਹਿਲੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਸਖ਼ਤ ਮਿਹਨਤ ਕੀਤੀ। ਕਈ ਵਾਰ ਟਿਕਟਾਂ ਨੂੰ ਲੈ ਕੇ ਵਿਵਾਦ ਵੀ ਹੋਏ। ਅੰਤ ਵਿੱਚ ਸਰਬਸੰਮਤੀ ਨਾਲ 86 ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਹਾਲਾਂਕਿ ਟਿਕਟ ਫਾਈਨਲ ਹੋਣ ਤੋਂ ਬਾਅਦ ਕੁਝ ਥਾਵਾਂ 'ਤੇ ਬਗਾਵਤ ਵੀ ਵੇਖਣ ਨੂੰ ਮਿਲੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement