ਦੋਆਬੇ ਵਿਚ ਕਾਂਗਰਸ ਨੂੰ ਝਟਕਾ! ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਤੇ ਪੁੱਤਰ SAD ਸੰਯੁਕਤ 'ਚ ਸ਼ਾਮਲ
Published : Jan 17, 2022, 9:04 pm IST
Updated : Jan 17, 2022, 9:04 pm IST
SHARE ARTICLE
Former Minister Sarwan Singh Phillaur and son join SAD Sanyukt
Former Minister Sarwan Singh Phillaur and son join SAD Sanyukt

ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਸੂਬੇ ਵਿਚ ਅਕਾਲੀ ਦਲ ਸੰਯੁਕਤ-ਭਾਜਪਾ-ਪੀਐਲਸੀ (ਪੰਜਾਬ ਲੋਕ ਕਾਂਗਰਸ) ਗਠਜੋੜ ਲਈ ਇੱਕ ਵੱਡਾ ਲਾਭ ਸਾਬਤ ਹੋਵੇਗਾ।

 

ਮੁਹਾਲੀ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇੱਕ ਵੱਡੇ ਸਿਆਸੀ ਘਟਨਾਕ੍ਰਮ ਦੌਰਾਨ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਪੁੱਤਰ ਦਮਨਵੀਰ ਸਿੰਘ ਫਿਲੌਰ ਕਾਂਗਰਸ ਛੱਡ ਕੇ ਅਕਾਲੀ ਦਲ-ਸੰਯੁਕਤ ਵਿਚ ਸ਼ਾਮਲ ਹੋ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਸੂਬੇ ਵਿਚ ਅਕਾਲੀ ਦਲ ਸੰਯੁਕਤ-ਭਾਜਪਾ-ਪੀਐਲਸੀ (ਪੰਜਾਬ ਲੋਕ ਕਾਂਗਰਸ) ਗਠਜੋੜ ਲਈ ਇੱਕ ਵੱਡਾ ਲਾਭ ਸਾਬਤ ਹੋਵੇਗਾ।

Former Minister Sarwan Singh Phillaur and son join SAD SanyuktFormer Minister Sarwan Singh Phillaur and son join SAD Sanyukt

ਦੋਆਬਾ ਖੇਤਰ, ਜਿੱਥੇ ਫਿਲੌਰ ਦਾ ਕਾਫੀ ਸਿਆਸੀ ਦਬਦਬਾ ਹੈ, ਮੁੱਖ ਤੌਰ 'ਤੇ ਇਸ ਘਟਨਾਕ੍ਰਮ ਨੂੰ ਪੰਜਾਬ ਕਾਂਗਰਸ ਲਈ ਇੱਕ ਵੱਡੇ ਝਟਕੇ ਵਜੋਂ ਵੀ ਦੇਖਿਆ ਜਾ ਰਿਹਾ ਹੈ। ਸਰਵਣ ਸਿੰਘ ਫਿਲੌਰ ਛੇ ਵਾਰ ਵਿਧਾਇਕ ਰਹੇ ਹਨ ਅਤੇ ਉਨ੍ਹਾਂ ਨੇ ਸੋਮਵਾਰ ਨੂੰ ਆਪਣੇ ਬੇਟੇ ਦਮਨਵੀਰ ਸਿੰਘ ਫਿਲੌਰ ਨਾਲ ਕਾਂਗਰਸ ਛੱਡ ਕੇ ਰਸਮੀ ਤੌਰ 'ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿਚ ਉਨ੍ਹਾਂ ਦੀ ਪ੍ਰਧਾਨਗੀ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਦਾਖਲਾ ਲੈ ਲਿਆ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਦੋਆਬਾ ਖੇਤਰ ਵਿੱਚ 5-6 ਸੀਟਾਂ ਦਾ ਫਾਇਦਾ ਹੋ ਸਕਦਾ ਹੈ।

Former Minister Sarwan Singh Phillaur and son join SAD SanyuktFormer Minister Sarwan Singh Phillaur and son join SAD Sanyukt

ਜ਼ਿਕਰਯੋਗ ਹੈ ਕਿ ਸਰਵਣ ਸਿੰਘ ਫਿਲੌਰ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਨ। ਇਸ ਮਗਰੋਂ ਉਹ 2016 ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਰਵਣ ਸਿੰਘ ਫਿਲੌਰ ਅਤੇ ਦਮਨਵੀਰ ਸਿੰਘ ਫਿਲੌਰ ਦੱਬੇ-ਕੁਚਲੇ ਵਰਗ ਦੀ ਭਲਾਈ ਲਈ ਕੰਮ ਕਰਨ ਲਈ ਜਾਣੇ ਜਾਂਦੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੋਆਬੇ ਖਾਸ ਕਰਕੇ ਫਿਲੌਰ ਦੇ ਲੋਕਾਂ ਦੀ ਦਿਨ ਰਾਤ ਸੇਵਾ ਕੀਤੀ ਹੈ। ਢੀਂਡਸਾ ਨੇ ਕਿਹਾ, “ਉਨ੍ਹਾਂ ਵਰਗੇ ਆਗੂਆਂ ਦੀ ਸਖ਼ਤ ਮਿਹਨਤ ਦੇ ਬਾਵਜੂਦ ਕਾਂਗਰਸ ਵਿੱਚ ਕੋਈ ਥਾਂ ਅਤੇ ਸਨਮਾਨ ਨਹੀਂ ਹੈ ਕਿਉਂਕਿ ਕਾਂਗਰਸ ਸਿਰਫ਼ ਪੰਜਾਬ ਅਤੇ ਇਸ ਦੇ ਵਸੀਲਿਆਂ ਦਾ ਸ਼ੋਸ਼ਣ ਕਰਕੇ ਪੈਸਾ ਕਮਾਉਣ ਵਿੱਚ ਦਿਲਚਸਪੀ ਰੱਖਦੀ ਹੈ।” ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੋਆਬਾ ਖੇਤਰ ਦੇ ਐਸਸੀ ਖੇਤਰਾਂ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ।

Former Minister Sarwan Singh Phillaur and son join SAD SanyuktFormer Minister Sarwan Singh Phillaur and son join SAD Sanyukt

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਆਬਾ ਖੇਤਰ ਤੋਂ ਆਗੂ ਸਰਵਣ ਸਿੰਘ ਫਿਲੌਰ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਵਰਗੀਆਂ ਸਾਰੀਆਂ ਪਾਰਟੀਆਂ ਨਸ਼ਾ, ਰੇਤ ਅਤੇ ਟਰਾਂਸਪੋਰਟ ਮਾਫੀਆ ਦੇ ਹੱਥਾਂ ਵਿੱਚ ਹਨ ਜੋ ਰਾਜ ਦੇ ਜ਼ਰੂਰੀ ਅਤੇ ਕੀਮਤੀ ਹਿੱਸੇ ਨੂੰ ਲੁੱਟ ਕੇ ਖਾ ਰਹੀਆਂ ਹਨ। ਉਹਨਾਂ ਕਿਹਾ, “ਅਸੀਂ ਮਾਫੀਆ ਕਲਚਰ ਤੇ ਭ੍ਰਿਸ਼ਟਾਚਾਰ ਵਿਰੁੱਧ ਕੰਮ ਕਰਨ ਦੀ ਕੋਸ਼ਿਸ਼ ਕੀਤੀ ਅਤੇ ਫਿਲੌਰ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਅਤੇ ਵਿਕਾਸ ਦੀ ਘਾਟ ਵਰਗੇ ਚਿੰਤਾ ਦੇ ਮੁੱਦੇ ਚੁੱਕੇ, ਪਰ ਨਾ ਤਾਂ ਸੂਬਾ ਕਾਂਗਰਸ ਅਤੇ ਨਾ ਹੀ ਕੇਂਦਰੀ ਲੀਡਰਸ਼ਿਪ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਿਆਰ ਸੀ। ਇਸ ਲਈ ਸਾਡੇ ਕੋਲ ਪਾਰਟੀ ਤੋਂ ਅਸਤੀਫਾ ਦੇਣ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਬਚਿਆ ਸੀ”।

Sarwan Singh PhillaurSarwan Singh Phillaur

ਦਮਨਵੀਰ ਸਿੰਘ ਫਿਲੌਰ, ਜੋ ਕਿ ਦੋਆਬਾ ਖੇਤਰ ਵਿਚ ਕਾਂਗਰਸ ਦੀ ਸੰਭਾਵੀ ਆਵਾਜ਼ ਵਜੋਂ ਤੇਜ਼ੀ ਨਾਲ ਉਭਰ ਰਹੇ ਸਨ ਨੇ 'ਫਿਲੌਰ ਸਿਆਸੀ ਪਰਿਵਾਰ' ਦੇ ਕਾਂਗਰਸ ਤੋਂ ਸ਼੍ਰੋਮਣੀ ਅਕਾਲੀ ਦਲ-ਸੰਯੁਕਤ ਵਿਚ ਜਾਣ ਦੇ ਕਾਰਨਾਂ ਬਾਰੇ ਦੱਸਿਆ। ਉਨ੍ਹਾਂ ਕਿਹਾ, "ਮੈਂ ਨਿੱਜੀ ਤੌਰ 'ਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਮੈਮੋਰੰਡਮ ਲਿਖੇ ਅਤੇ ਉਨ੍ਹਾਂ ਨੂੰ ਡਰੱਗ ਅਤੇ ਰੇਤ ਮਾਫੀਆ ਵਿਰੁੱਧ ਕਾਰਵਾਈ ਕਰਨ ਦੀ ਬੇਨਤੀ ਕੀਤੀ ਪਰ ਸਭ ਵਿਅਰਥ ਗਿਆ।" ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮੰਗ ਪੱਤਰ ਵੀ ਸੌਂਪਿਆ ਜਿਸ ਵਿੱਚ ਉਨ੍ਹਾਂ ਦਾ ਧਿਆਨ ਸੂਬੇ ਵਿੱਚ ਨਸ਼ਾ-ਰੇਤ ਮਾਫੀਆ ਅਤੇ ਹੋਰ ਸਮੱਸਿਆਵਾਂ ਵੱਲ ਖਿੱਚਿਆ ਪਰ ਉਨ੍ਹਾਂ ਨੇ ਵੀ ਕੁਝ ਕਰਨ ਤੋਂ ਅਸਮਰੱਥਾ ਪ੍ਰਗਟਾਈ।

ਦਮਨਵੀਰ ਸਿੰਘ ਫਿਲੌਰ, ਜਿਨ੍ਹਾਂ ਨੇ ਫਿਲੌਰ 'ਚ ਨਸ਼ਿਆਂ ਦੇ ਕਾਰੋਬਾਰ ਖਿਲਾਫ ਦਸਤਖਤ ਮੁਹਿੰਮ ਸ਼ੁਰੂ ਕੀਤੀ ਸੀ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੂਬਾ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਕਈ ਹੋਰ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਵੀ ਲਿਖਕੇ ਦਿੱਤਾ ਹੈ ਤਾਂ ਜੋ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਜਾਣ ਪਰ ਰੇਤ ਅਤੇ ਡਰੱਗ ਮਾਫੀਆ 'ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ 18 ਨੁਕਾਤੀ ਏਜੰਡੇ ਦਾ ਪਾਰਟੀ ਵਿੱਚ ਕੋਈ ਲੈਣਾ ਦੇਣਾ ਨਹੀਂ ਹੈ। ਕਿਸੇ ਵੀ ਕਾਂਗਰਸੀ ਆਗੂ ਨੇ ਡਰੱਗ ਅਤੇ ਭੂ-ਮਾਫੀਆ 'ਤੇ ਤਿੱਖਾ ਹਮਲਾ ਕਰਨ ਦੀ ਹਿੰਮਤ ਨਹੀਂ ਕੀਤੀ। ਹੁਣ ਤੀਕ ਚੰਨੀ ਸਰਕਾਰ ਨੇ ਵੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ, ਜਿਸ ਤੋਂ ਪਤਾ ਲੱਗਦਾ ਹੈ ਕਿ ਮਾਫੀਆ ਨਾਲ ਉਨ੍ਹਾਂ ਦੀ ਮਿਲੀਭੁਗਤ ਹੈ।

Former Minister Sarwan Singh Phillaur and son join SAD SanyuktFormer Minister Sarwan Singh Phillaur and son join SAD Sanyukt

ਦਮਨਵੀਰ ਸਿੰਘ ਫਿਲੌਰ ਨੇ ਕਿਹਾ ਕਿ ਵਿਕਰਮਜੀਤ ਚੌਧਰੀ ਨੂੰ ਫਿਲੌਰ ਤੋਂ ਕਾਂਗਰਸ ਦੀ ਟਿਕਟ ਦਿੱਤੀ ਗਈ ਸੀ ਇਸ ਦੇ ਬਾਵਜੂਦ ਚੌਧਰੀ ਪਰਿਵਾਰ ਲਗਾਤਾਰ 3 ਵਾਰ ਚੋਣਾਂ ਹਾਰ ਚੁੱਕਾ ਹੈ। ਦਮਨਵੀਰ ਫਿਲੌਰ ਨੇ ਅੱਗੇ ਕਿਹਾ ਕਿ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਅਤੇ ਉਨ੍ਹਾਂ ਦਾ ਪੁੱਤਰ ਵਿਕਰਮਜੀਤ ਚੌਧਰੀ ਪੰਚਾਇਤੀ ਰਾਜ ਸੰਸਥਾਵਾਂ ਦੇ ਵਿਕਾਸ ਫੰਡਾਂ ਨੂੰ ਹੜੱਪ ਕੇ ਦੋਆਬਾ ਖੇਤਰ ਵਿੱਚ ਸਮਾਨਾਂਤਰ ਸਰਕਾਰ ਚਲਾ ਰਹੇ ਹਨ ਪਰ ਉਹਨਾਂ ਦੇ ਭ੍ਰਿਸ਼ਟ ਅਮਲਾਂ ਦੇ ਵਾਇਰਲ ਹੋਣ ਦੇ ਇੱਕ ਆਡੀਓ ਦੇ ਰੂਪ ਵਿੱਚ ਸਬੂਤ ਹੋਣ ਦੇ ਬਾਵਜੂਦ, ਪਾਰਟੀ ਲੀਡਰਸ਼ਿਪ ਨੇ ਇਸ ਜੋੜੀ ਦੁਆਰਾ ਪ੍ਰਚਾਰੇ ਗਏ 'ਵਸੂਲੀ' ਸੱਭਿਆਚਾਰ ਵੱਲ ਵੀ ਅੱਖਾਂ ਬੰਦ ਕੀਤੀਆਂ ਹੋਈਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement