'ਆਪ'ਦੇ ਮੁੱਖ ਮੰਤਰੀ ਚਿਹਰੇ ਲਈ ਹੁਣ ਤਕ 72 ਘੰਟਿਆਂ 'ਚ15 ਲੱਖ ਤੋਂ ਵੱਧ ਲੋਕਾਂ ਨੇਦਿਤੀਅਪਣੀ ਰਾਏਚੀਮਾ
Published : Jan 17, 2022, 7:59 am IST
Updated : Jan 17, 2022, 7:59 am IST
SHARE ARTICLE
image
image

'ਆਪ' ਦੇ ਮੁੱਖ ਮੰਤਰੀ ਚਿਹਰੇ ਲਈ ਹੁਣ ਤਕ 72 ਘੰਟਿਆਂ 'ਚ 15 ਲੱਖ ਤੋਂ ਵੱਧ ਲੋਕਾਂ ਨੇ ਦਿਤੀ ਅਪਣੀ ਰਾਏ : ਚੀਮਾ

ਚੰਡੀਗੜ੍ਹ, 16 ਜਨਵਰੀ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ (ਆਪ) ਵਲੋਂ ਪੰਜਾਬ ਵਿਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ 70748-70748‘ਤੇ 72 ਘੰਟਿਆਂ ਵਿਚ 15 ਲੱਖ ਤੋਂ ਵੱਧ ਲੋਕਾਂ ਨੇ ਅਪਣੀ ਰਾਏ ਦਿਤੀ ਹੈ | ਐਤਵਾਰ ਨੂੰ  'ਆਪ' ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪਿਛਲੇ 72 ਘੰਟਿਆਂ ਵਿਚ ਸਾਢੇ 5 ਲੱਖ ਤੋਂ ਵੱਧ ਲੋਕਾਂ ਨੇ ਵਟਸਐਪ, 7 ਲੱਖ ਦੇ ਲਗਭਗ ਲੋਕਾਂ ਨੇ ਕਾਲ, ਡੇਢ ਲੱਖ ਲੋਕਾਂ ਨੇ ਵੁਆਇਸ ਮੈਸੇਜ ਅਤੇ ਡੇਢ ਲੱਖ ਲੋਕਾਂ ਨੇ ਟੈਕਸਟ ਮੈਸੇਜ ਰਾਹੀਂ ਅਪਣੀ ਰਾਏ ਦਿਤੀ ਹੈ |
ਪੰਜਾਬ ਦੇ ਲੋਕਾਂ ਵਲੋਂ ਵੱਡੀ ਗਿਣਤੀ 'ਚ ਮਿਲੇ ਭਰਵੇਂ ਹੁੰਗਾਰੇ  ਨੂੰ  ਲੈ ਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਵਲੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਲੱਖਾਂ ਦੀ ਗਿਣਤੀ ਵਿਚ ਮਿਲ ਰਿਹਾ ਹੁੰਗਾਰਾ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ  ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ | ਇਸ ਵਾਰ ਸਪੱਸ਼ਟ ਬਹੁਮਤ ਨਾਲ 'ਆਪ' ਦੀ ਸਰਕਾਰ ਬਣੇਗੀ ਅਤੇ ਰਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫ਼ਾਇਆ ਹੋਵੇਗਾ |
ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਭਿ੍ਸ਼ਟਾਚਾਰ ਅਤੇ ਲੁਟ ਦੀ ਰਾਜਨੀਤੀ ਤੋਂ ਤੰਗ ਆ ਚੁਕੇ ਹਨ | ਲੋਕ ਹੁਣ ਬਦਲਾਅ ਚਾਹੁੰਦੇ ਹਨ?
ਲੋਕਾਂ ਨੂੰ  ਅਪੀਲ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਨੂੰ  ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਗਿਣਤੀ ਵਿਚ 'ਆਪ' ਵਲੋਂ ਜਾਰੀ ਕੀਤੇ ਗਏ ਨੰਬਰ 'ਤੇ ਅਪਣੀ ਰਾਏ ਦੇਣ ਅਤੇ ਅਪਣੀ ਮਰਜ਼ੀ ਦਾ ਮੁੱਖ ਮੰਤਰੀ ਚੁਣਨ ਅਤੇ ਸੂਬੇ ਵਿਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭਾਗੀਦਾਰ  ਬਣਨ | ਸਾਰੇ ਅੰਕੜੇ ਇਕੱਠੇ ਹੋਣ ਤੋਂ ਬਾਅਦ ਪਾਰਟੀ ਲੋਕਾਂ ਤੋਂ ਮਿਲੀ ਰਾਏ ਅਨੁਸਾਰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ?

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement