ਪੰਜਾਬ, ਹਰਿਆਣਾ, ਰਾਜਸਥਾਨ ’ਚ ਅਗਲੇ 2 ਦਿਨ ਪਵੇਗੀ ਕੜਾਕੇ ਦੀ ਠੰਢ, ਮੀਂਹ ਦੀ ਵੀ ਸੰਭਾਵਨਾ
Published : Jan 17, 2022, 12:14 am IST
Updated : Jan 17, 2022, 12:14 am IST
SHARE ARTICLE
image
image

ਪੰਜਾਬ, ਹਰਿਆਣਾ, ਰਾਜਸਥਾਨ ’ਚ ਅਗਲੇ 2 ਦਿਨ ਪਵੇਗੀ ਕੜਾਕੇ ਦੀ ਠੰਢ, ਮੀਂਹ ਦੀ ਵੀ ਸੰਭਾਵਨਾ

ਨਵੀਂ ਦਿੱਲੀ, 16 ਜਨਵਰੀ : ਦੇਸ਼ ਦੇ ਕਈ ਰਾਜਾਂ ਵਿਚ ਇਨੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਪ੍ਰਕੋਪ ਵੀ ਜਾਰੀ ਹੈ। ਇਸ ਦੌਰਾਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। 
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵਖ-ਵਖ ਹਿਸਿਆਂ ਵਿਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
  ਪੰਜਾਬ ਵਿਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੌਰਾਨ ਅੱਜ ਤੋਂ ਆਸਮਾਨ ਵਿਚ ਬੱਦਲ ਛਾਏ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਲੋਕਾਂ ਨੂੰ ਹੋਰ ਕਈ ਦਿਨਾਂ ਤਕ ਧੁੰਦ ਅਤੇ ਠੰਡ ਦੀ ਦੋਹਰੀ ਮਾਰ ਝਲਣੀ ਪੈ ਸਕਦੀ ਹੈ। ਦੂਜੇ ਪਾਸੇ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਬਾਰਸ਼ ਦੌਰਾਨ ਤਾਪਮਾਨ ਵਧ ਸਕਦਾ ਹੈ। ਅੰਮ੍ਰਿਤਸਰ ਤੋਂ ਲੈ ਕੇ ਸੂਬੇ ਦੇ ਲਗਪਗ ਸਾਰੇ ਸਥਾਨਾਂ ’ਤੇ ਕੜਾਕੇ ਦੀ ਠੰਡ ਪੈ ਰਹੀ ਹੈ।   ਇੰਨਾ ਹੀ ਨਹੀਂ, ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ ਦੇ ਨਾਲ-ਨਾਲ ਰਾਜਸਥਾਨ ਦੇ ਕੱੁਝ ਹਿਸਿਆਂ ਵਿਚ ਵੀ ਠੰਢ ਦੇ ਹਾਲਾਤ ਬਣਨ ਦੀ ਸੰਭਾਵਨਾ ਪ੍ਰਗਟਾਈ ਹੈ। ਪਛਮੀ ਚੱਕਰਵਾਤ ਦੇ ਅੰਸ਼ਕ ਪ੍ਰਭਾਵ ਕਾਰਨ ਅੱਜ ਤੋਂ ਆਸਮਾਨ ਵਿਚ ਬੱਦਲ ਛਾਏ ਰਹਿਣਗੇ। (ਪੀਟੀਆਈ)

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement