
ਸੁਲਤਾਨਪੁਰ ਲੋਧੀ ਤੋਂ ਚੋਣ ਲੜਨਗੇ ਰਾਣਾ ਇੰਦਰ ਪ੍ਰਤਾਪ ਸਿੰਘ
ਸੁਲਤਾਨਪੁਰ ਲੋਧੀ: ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਚੋਣ ਲੜਨ ਦਾ ਫੈਸਲਾ ਕੀਤਾ ਹੈ।
Rana Gurjit Singh and Rana Inder Partap Singh
ਦਰਅਸਲ ਕੈਬਨਿਟ ਮੰਤਰੀ ਵਲੋਂ ਅਪਣੇ ਪੁੱਤਰ ਲਈ ਕਾਂਗਰਸ ਤੋਂ ਟਿਕਟ ਦੀ ਮੰਗ ਕੀਤੀ ਜਾ ਰਹੀ ਸੀ ਪਰ ਪਾਰਟੀ ਨੇ ਹਲਕਾ ਸੁਲਤਾਨਪੁਰ ਲੋਧੀ ਤੋਂ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦੇ ਚਲਦਿਆਂ ਹੁਣ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਲੜਨ ਦਾ ਫੈਸਲਾ ਕੀਤਾ ਹੈ।