ਕੰਮ ਤੋਂ ਵਾਪਸ ਆ ਰਹੇ ਨੌਜਵਾਨ ਦੀ ਬਦਮਾਸ਼ਾਂ ਨੇ ਕੀਤੀ ਹੱਤਿਆ

By : GAGANDEEP

Published : Jan 17, 2023, 3:58 pm IST
Updated : Jan 17, 2023, 5:17 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਲੁਧਿਆਣਾ: ਲੁਧਿਆਣਾ 'ਚ ਰਾਤ ਦੀ ਸ਼ਿਫਟ ਤੋਂ ਪਰਤ ਰਹੇ ਨੌਜਵਾਨ ਨੂੰ ਬਦਮਾਸ਼ਾਂ ਨੇ ਘੇਰ ਕੇ ਕੁੱਟਿਆ। ਉਸ ਦਾ ਕਤਲ ਕਰਕੇ ਬਦਮਾਸ਼ ਉਥੋਂ ਫਰਾਰ ਹੋ ਗਏ। ਹਮਲਾਵਰਾਂ ਨੇ ਉਸ ਦੇ ਸਿਰ 'ਤੇ ਵਾਰ ਕੀਤਾ। ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਕਾਸ ਕੁਮਾਰ ਵਜੋਂ ਹੋਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਵਿਕਾਸ ਦੀ ਹੱਤਿਆ ਕਿਉਂ ਕੀਤੀ ਗਈ।

ਜਦੋਂ ਦੇਰ ਰਾਤ ਤੱਕ ਵਿਕਾਸ ਸਟੀਲ ਫੈਕਟਰੀ ਤੋਂ ਘਰ ਨਹੀਂ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਤਲਾਸ਼ੀ ਲੈਣ 'ਤੇ ਉਸ ਦੀ ਲਾਸ਼ ਖਾਲੀ ਪਲਾਟ 'ਚੋਂ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਗੁੱਸੇ ਵਿੱਚ ਆਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮ੍ਰਿਤਕ ਵਿਕਾਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਾਤ ਨੂੰ ਕੋਈ ਬਾਹਰ ਨਹੀਂ ਜਾਂਦਾ। ਗਸ਼ਤ ਦੀ ਘਾਟ ਕਾਰਨ ਰੋਜ਼ਾਨਾ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਲੋਕਾਂ ਦੇ ਭੜਕੇ ਜਾਣ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਤੁਸ਼ਾਰ ਗੁਪਤਾ ਮੌਕੇ ’ਤੇ ਪੁੱਜੇ ਅਤੇ ਕਾਰਵਾਈ ਦਾ ਭਰੋਸਾ ਦੇ ਕੇ ਲੋਕਾਂ ਨੂੰ ਸ਼ਾਂਤ ਕੀਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਡੀਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਪੂਰੇ ਵੇਰਵੇ ਹਾਸਲ ਕੀਤੇ ਜਾ ਰਹੇ ਹਨ। ਜਲਦ ਹੀ ਕਤਲ ਦਾ ਭੇਤ ਸੁਲਝਾ ਲਿਆ ਜਾਵੇਗਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement