ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਦੌਰਾ

By : KOMALJEET

Published : Jan 17, 2023, 8:05 pm IST
Updated : Jan 17, 2023, 8:05 pm IST
SHARE ARTICLE
AMAN ARORA INSPECTS AT PATIALA GOVT PRINTING PRESS
AMAN ARORA INSPECTS AT PATIALA GOVT PRINTING PRESS

ਕੰਮ-ਕਾਜ ਦਾ ਲਿਆ ਜਾਇਜ਼ਾ ਅਤੇ ਬਦਲਦੇ ਸਮੇਂ ਦੀ ਲੋੜ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਅਪਗ੍ਰੇਡ ਕਰਨ 'ਤੇ ਦਿੱਤਾ ਜ਼ੋਰ

ਚੰਡੀਗੜ੍ਹ/ਪਟਿਆਲਾ: ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਸਰਹਿੰਦ ਰੋਡ 'ਤੇ ਸਥਿਤ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ ਕਰਕੇ ਇਸ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਿੰਟਿੰਗ ਪ੍ਰੈੱਸ ਦੀ ਜਿਲਦਸਾਜ਼ੀ ਅਤੇ ਮਸ਼ੀਨ ਭਾਗ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ।

ਜ਼ਿਕਰਯੋਗ ਹੈ ਕਿ ਅਮਨ ਅਰੋੜਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੀ ਹਨ, ਨੇ ਬੀਤੇ ਦਿਨੀਂ ਹੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਵਜੋਂ ਵੀ ਅਹੁਦਾ ਸੰਭਾਲਿਆ ਹੈ।  

ਅਮਨ ਅਰੋੜਾ ਨੇ ਕੰਟਰੋਲਰ ਪੁਨੀਤ ਗੋਇਲ, ਵਧੀਕ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਇੱਥੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਮੌਜੂਦਾ ਸਮੇਂ ਦੀ ਮੰਗ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਆਧੁਨਿਕ ਤਕਨੀਕਾਂ ਅਪਣਾ ਕੇ ਡਿਜ਼ੀਟਲ ਤਰੀਕੇ ਨਾਲ ਅਪਗ੍ਰੇਡ ਕਰਨ 'ਤੇ ਜ਼ੋਰ ਦਿੱਤਾ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸਾਰੇ ਵਿਭਾਗਾਂ ਲਈ ਸਟੇਸ਼ਨਰੀ ਤੇ ਛਪਾਈ ਨਾਲ ਸਬੰਧਤ ਕੰਮ ਇਸ ਵਿਭਾਗ ਜਰੀਏ ਕਰਵਾਉਣ ਲਈ ਵਚਨਬੱਧ ਹੈ ਤਾਂ ਕਿ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਕੋਲ ਮੌਜੂਦ ਮਸ਼ੀਨਰੀ ਅਤੇ ਮਨੁੱਖੀ ਸ਼ਕਤੀ ਦੀ ਸਦਵਰਤੋਂ ਕੀਤੀ ਜਾ ਸਕੇ।

ਇਸ ਦੌਰਾਨ ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਸਮੇਤ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਗੌਤਮ ਜੈਨ ਅਤੇ  ਹੋਰ ਅਧਿਕਾਰੀਆਂ ਨਾਲ ਇੱਕ ਸਾਂਝੀ ਬੈਠਕ ਕਰਕੇ ਦੋਵਾਂ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਪ੍ਰੈੱਸ ਕਲੋਨੀ ਦਾ ਵੀ ਦੌਰਾ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement