ਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਅਕਾਲੀ-ਕਾਂਗਰਸੀ ਕੌਂਸਲਰ ਰਹੇ ਗੈਰ ਹਾਜ਼ਰ
Published : Jan 17, 2023, 1:21 pm IST
Updated : Jan 17, 2023, 1:21 pm IST
SHARE ARTICLE
 Anup Gupta
Anup Gupta

ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਬੀਰ ਲਾਡੀ ਹਾਰੇ 

ਚੰਡੀਗੜ੍ਹ - ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ (MC) ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ ਹੈ। ਚੋਣਾਂ ਵਿਚ ਭਾਜਪਾ ਨੂੰ 15 ਵੋਟਾਂ ਮਿਲੀਆਂ। ਜਿਸ ਵਿਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ। ਆਪ ਦੇ ਉਮੀਦਵਾਰ ਨੂੰ ਸਿਰਫ਼ 14 ਵੋਟਾਂ ਮਿਲੀਆਂ। ਇਸ ਵਿਚ ਕੋਈ ਕਰਾਸ ਵੋਟਿੰਗ ਨਹੀਂ ਹੋਈ। ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰ ਵੋਟਿੰਗ ਤੋਂ ਗੈਰ ਹਾਜ਼ਰ ਰਹੇ।

ਮੇਅਰ ਚੋਣਾਂ ਤੋਂ ਪਹਿਲਾਂ ‘ਆਪ’ ਅਤੇ ਭਾਜਪਾ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਜਿੱਤੇਗੀ। ਸ਼੍ਰੋਮਣੀ ਅਕਾਲੀ ਦਲ ਦੇ ਕਾਰਪੋਰੇਟਰ ਹਰਦੀਪ ਸਿੰਘ ਨੇ ਆਪਣੀ ਵੋਟ ਨਹੀਂ ਪਾਈ। ਇਸ ਤੋਂ ਪਹਿਲਾਂ ਸਦਨ ਵਿਚ ‘ਆਪ’ ਨੇ ਨਾਮਜ਼ਦ ਕੌਂਸਲਰਾਂ ਦੇ ਬੈਠਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਵੋਟ ਦਾ ਅਧਿਕਾਰ ਨਹੀਂ ਹੈ। ਇਸ 'ਤੇ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਉਹ ਵੀ ਸਦਨ ਦਾ ਹਿੱਸਾ ਹਨ। 

ਦੱਸ ਦਈਏ ਕਿ ਸਾਲ 2015 ਤੋਂ ਹੁਣ ਤੱਕ ਕਾਂਗਰਸ ਦਾ ਕੋਈ ਵੀ ਮੇਅਰ ਨਹੀਂ ਬਣ ਸਕਿਆ ਹੈ। ਦੂਜੇ ਪਾਸੇ ਸਾਲ 2016 ਤੋਂ ਲਗਾਤਾਰ ਭਾਜਪਾ ਦੇ ਮੇਅਰ ਬਣਦੇ ਆ ਰਹੇ ਹਨ।  ਕੇਂਦਰ ਦੀ ਮੋਦੀ ਸਰਕਾਰ ਦੀਆਂ ਨਜ਼ਰਾਂ ਵੀ ਮੇਅਰ ਚੋਣਾਂ 'ਤੇ ਟਿਕੀਆਂ ਹੋਈਆਂ ਹਨ। ਇਹ ਲੋਕ ਸਭਾ 'ਚ ਭਾਜਪਾ ਅਤੇ 'ਆਪ' ਦਾ ਸਿਆਸੀ ਭਵਿੱਖ ਤੈਅ ਕਰੇਗਾ।  

ਕਾਂਗਰਸ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਂਗਰਸ ਮੇਅਰ ਚੋਣਾਂ ਤੋਂ ਵਾਕਆਊਟ ਕਰ ਚੁੱਕੀ ਹੈ। ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਵਿਰੋਧੀ ਧਿਰ ਵਿਚ ਬੈਠ ਕੇ ਸ਼ਹਿਰ ਦੇ ਲੋਕਾਂ ਦੇ ਮੁੱਦੇ ਉਠਾਉਂਦੀ ਰਹੇਗੀ। ਪਾਰਟੀ ਦੇ ਸਾਰੇ 6 ਕੌਂਸਲਰ ਅਜੇ ਵੀ ਸਟੇਸ਼ਨ ਤੋਂ ਬਾਹਰ ਹਨ। 


 

SHARE ARTICLE

ਏਜੰਸੀ

Advertisement

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM
Advertisement