
ਰੇਹੜੀ ਲਗਾ ਕੇ ਘਰ ਦਾ ਗੁਜ਼ਾਰਾ ਕਰਦੇ ਸਨ ਦੋਵੇਂ ਪ੍ਰਵਾਸੀ
ਸਕਾਰਪੀਓ ਤੇ ਐਕਟਿਵਾ ਦੀ ਹੋਈ ਜ਼ਬਰਦਸਤ ਟੱਕਰ
2 ਪ੍ਰਵਾਸੀਆਂ ਦੀ ਹੋਈ ਮੌਤ
-----
ਮਾਲੇਰਕੋਟਲਾ: ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਆਏ ਦਿਨ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ-ਮਲੇਰਕੋਟਲਾ, ਚੁੰਗੀ ਨਜ਼ਦੀਕ ਜਿਥੇ ਤੇਜ਼ ਰਫ਼ਤਾਰ ਸਕਾਰਪੀਓ ਨੇ ਐਕਟਿਵਾ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੂਜੇ ਵਿਅਕਤੀ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਹ ਦੋਵੇਂ ਪਰਵਾਸੀ ਮਜ਼ਦੂਰ ਸਨ ਜਿਨ੍ਹਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਉੱਥੇ ਹੀ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਮ੍ਰਿਤਕ ਪ੍ਰਵਾਸੀ ਮਜ਼ਦੂਰਾਂ ਦੀ ਪਹਿਚਾਣ ਰਾਮਪਾਲ ਅਤੇ ਸੰਤਰਾਮ ਵਜੋ ਹੋਈ ਹੈ। ਇਨ੍ਹਾਂ ਵਿਚੋਂ ਇਕ ਸਬਜ਼ੀ ਵੇਚ ਕੇ ਘਰ ਦਾ ਗੁਜ਼ਾਰਾ ਕਰਦਾ ਸੀ ਅਤੇ ਇਕ ਮੂੰਗਫਲੀ ਵੇਚ ਕੇ ਦਾ ਗੁਜ਼ਾਰਾ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਕੰਮ ਲਈ ਐਕਟਿਵਾ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਤਾਂ ਨਾਭਾ-ਮਲੇਰਕੋਟਲਾ ਚੂੰਗੀ 'ਤੇ ਸਕਾਰਪਿਓ ਗੱਡੀ ਨੇ ਟੱਕਰ ਮਾਰ ਦਿੱਤੀ।
ਜਿਸ ਵਿੱਚ ਮਾਰੇ ਗਏ ਸੰਤ ਰਾਮ (45 ਸਾਲ) ਅਤੇ ਰਾਮ ਪਾਲ (55 ਸਾਲ) ਉਮਰ ਦੱਸੀ ਜਾ ਰਹੀ ਹੈ। ਡਾਕਟਰ ਨੇ ਦੱਸਿਆ ਕਿ ਸੰਤ ਰਾਮ ਦੀ ਐਕਸੀਡੈਂਟ ਦੌਰਾਨ ਹੀ ਮੌਤ ਹੋ ਗਈ ਸੀ ਜਦੋਂਕਿ ਰਾਮਪਾਲ ਨੇ ਹਸਪਤਾਲ ਵਿੱਚ ਪੰਦਰਾਂ ਮਿੰਟ ਉਸ ਦਾ ਇਲਾਜ ਚੱਲਿਆ ਪਰ ਉਸ ਨੇ ਵੀ ਦਮ ਤੋੜ ਦਿੱਤਾ।
ਇਸ ਮੌਕੇ ਤੇ ਪ੍ਰਤੱਖਦਰਸ਼ੀ ਬੱਬੂ ਨੇ ਦੱਸਿਆ ਐਕਸੀਡੈਂਟ ਦੇ ਦੌਰਾਨ ਇਹ ਦੋਵੇਂ ਸੜਕ 'ਤੇ ਤੜਫ਼ ਰਹੇ ਸਨ ਅਤੇ ਅਸੀਂ ਮੌਕੇ 'ਤੇ ਇਹਨਾਂ ਨੂੰ ਹਸਪਤਾਲ ਪਹੁੰਚਾਇਆ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਦੂਜਾ ਵਿਅਕਤੀ ਦੇ ਸਾਹ ਚੱਲ ਰਹੇ ਸਨ। ਇਸ ਮੌਕੇ ਮ੍ਰਿਤਕ ਦੇ ਪੁੱਤਰ ਵੀਰ ਨੇ ਦੱਸਿਆ ਕਿ ਸਾਨੂੰ ਨਹੀਂ ਪਤਾ ਇਹ ਐਕਸੀਡੈਂਟ ਕਿਵੇਂ ਹੋਇਆ। ਇਸ ਐਕਸੀਡੈਂਟ ਦੌਰਾਨ ਮੇਰੇ ਪਿਤਾ ਅਤੇ ਚਾਚਾ ਦੀ ਮੌਤ ਹੋ ਚੁੱਕੀ ਹੈ। ਅਸੀਂ ਪੁਲਿਸ ਪ੍ਰਸ਼ਾਸਨ ਤੋਂ ਆਰੋਪੀਆ ਦੇ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।
ਇਸ ਮੌਕੇ ਸਰਕਾਰੀ ਹਸਪਤਾਲ ਦੇ ਡਾਕਟਰ ਕਿਰਨਜੋਤ ਨੇ ਕਿਹਾ ਕਿ ਐਕਸੀਡੈਂਟ ਕੇਸ ਵਿੱਚ ਇਕ ਵਿਅਕਤੀ ਮ੍ਰਿਤਕ ਆਇਆ ਸੀ ਤੇ ਦੂਜੇ ਵਿਅਕਤੀ ਦੇ ਸਾਹ ਚੱਲ ਰਹੇ ਸੀ ਅਤੇ ਦੂਜੇ ਵਿਅਕਤੀ ਦੀ ਵੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।