
ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੀ ਬਰਸੀ ਦੇ ਮੱਦੇਨਜ਼ਰ ਲਿਆ ਫੈਸਲਾ
ਬੁਢਲਾਡਾ: ਬਰਨਾਲਾ ਜ਼ਿਲ੍ਹੇ ਵਿਚ 19 ਜਨਵਰੀ ਯਾਨੀ ਵੀਰਵਾਰ ਨੂੰ ਛੁੱਟੀ ਰਹੇਗੀ। ਇਸ ਬਾਰੇ ਡਿਪਟੀ ਕਮਿਸ਼ਨਰ ਆਈ.ਏ.ਆਏ. ਪੂਨਮਦੀਪ ਕੌਰ ਨੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਇਹ ਛੁੱਟੀ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੀ ਬਰਸੀ ਦੇ ਮੱਦੇਨਜ਼ਰ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਤਹਿਤ 19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਅੰਦਰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ’ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।