ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਵਿਕਾਸ ਲਈ ਬਹੁ-ਪੱਖੀ ਪਹੁੰਚ ਅਪਣਾਈ- ਡਾ. ਬਲਜੀਤ ਕੌਰ

By : GAGANDEEP

Published : Jan 17, 2023, 5:14 pm IST
Updated : Jan 17, 2023, 5:15 pm IST
SHARE ARTICLE
DR. BALJIT KAUR
DR. BALJIT KAUR

ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਲਈ ਜ਼ਿਲ੍ਹਿਆਂ ਤੋਂ ਪ੍ਰੋਜੈਕਟਾਂ ਦੀ ਮੰਗ

 

ਚੰਡੀਗੜ੍ਹ: ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ, ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਆਪਕ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।
ਇਸੇ ਤਹਿਤ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਵਿੱਚ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ/ਰਾਜ ਪੱਧਰੀ ਪ੍ਰੋਜੈਕਟਾਂ ਨੂੰ ਸਹਾਇਤਾ ਗ੍ਰਾਂਟਾਂ (ਅਨੁਸੂਚਿਤ ਜਾਤੀਆਂ ਉਪ ਯੋਜਨਾ ਲਈ ਵਿਸ਼ੇਸ਼ ਕੇਂਦਰੀ ਸਹਾਇਤਾ) ਅਧੀਨ ਸਾਲ 2023-24 ਦੌਰਾਨ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਤੋਂ ਪ੍ਰੋਜੈਕਟ ਤਜਵੀਜਾਂ 20 ਜਨਵਰੀ 2023 ਤੱਕ ਮੰਗੀਆਂ ਗਈਆਂ ਹਨ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ  ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਰਕਾਰ ਨੂੰ ਪੀਐਮਅਜੈ ਦੇ ਕੰਪੋਨੇਟ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ/ਰਾਜ ਪੱਧਰੀ ਪ੍ਰੋਜੈਕਟਾਂ ਨੂੰ ਚਲਾਇਆ ਜਾਂਦਾ ਹੈ।

ਇਸ ਰਾਸ਼ੀ ਨਾਲ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ/ਵਿਅਕਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਆਮਦਨ ਵਾਧਾ ਸਬਸਿਡੀ ਅਤੇ ਹੁਨਰ ਵਿਕਾਸ ਨਾਲ ਸਬੰਧਿਤ ਵਿਆਪਕ ਅਜੀਵਿਕਾ ਪ੍ਰੋਜੈਕਟ ਅਤੇ ਅਨੁਸੂਚਿਤ ਜਾਤੀਆਂ ਦੀ ਬਹੁਤਾਤ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਸਹੂਲਤਾ ਨਾਲ ਸਬੰਧਤ ਪ੍ਰੋਜੈਕਟ ਸਥਾਨਕ ਲੋੜਾਂ ਅਨੁਸਾਰ ਲਾਗੂ ਕੀਤੇ ਜਾਂਦੇ ਹਨ। ਇਹਨਾਂ ਪ੍ਰੋਜੈਕਟਾਂ ਦੀ ਯੋਜਨਾਬੰਦੀ ਅਤੇ ਬਣਤਰ ਅਨੁਸੂਚਿਤ ਜਾਤੀਆਂ ਦੀਆਂ ਲੋੜਾਂ ਦੇ ਸਨਮੁੱਖ ਰਾਜ ਪੱਧਰ ਅਤੇ ਜਿਲ੍ਹਾ ਪੱਧਰ ਤੇ ਕੀਤੀ ਜਾਂਦੀ ਹੈ।

 ਡਾ.ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਿਆਂ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ/ਵਿਅਕਤੀਆਂ ਦੇ ਆਰਥਿਕ ਵਿਕਾਸ ਲਈ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ/ਰਾਜ ਪੱਧਰੀ ਪ੍ਰੋਜੈਕਟਾਂ ਨੂੰ ਸਹਾਇਤਾ ਪ੍ਰਾਪਤ ਅਧੀਨ ਸਾਲ 2023-24 ਦੌਰਾਨ ਪ੍ਰੋਜੈਕਟ ਲਾਗੂ ਕਰਨ ਲਈ ਪ੍ਰੋਜੈਕਟਾਂ ਸਬੰਧੀ ਤਜਵੀਜਾਂ (ਸਮੇਤ ਰਾਈਟ-ਅੱਪ) 20 ਜਨਵਰੀ 2023 ਤੱਕ ਮੰਗੀਆਂ ਗਈਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM
Advertisement