ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ: ਹਰਜੋਤ ਸਿੰਘ ਬੈਂਸ

By : KOMALJEET

Published : Jan 17, 2023, 6:25 pm IST
Updated : Jan 17, 2023, 6:25 pm IST
SHARE ARTICLE
Cabinet Minister Harjot Singh Bains
Cabinet Minister Harjot Singh Bains

ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਅਧਿਆਪਕਾਂ ਦੀ ਭਰਤੀ ਦਾ ਕੰਮ ਜਾਰੀ ਰਹੇਗਾ

ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਕੀਤਾ।

ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ।  ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਬੈਂਸ ਨੇ ਕਿਹਾ ਕਿ ਉਹ ਬਹੁਤ  ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣ ਕੇ ਉਹਨਾਂ ਦਾ ਰਾਹ ਰੁਸ਼ਨਾਉਣ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।

 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement