
ਫਿਲਹਾਲ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਹਸਪਤਾਲ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ।
Punjab News: ਲੁਧਿਆਣਾ ਦੇ ਭਗਵਾਨ ਰਾਮ ਚੈਰੀਟੇਬਲ ਹਸਪਤਾਲ ਦੇ ਬਾਥਰੂਮ 'ਚੋਂ ਇਕ ਭਰੂਣ ਮਿਲਿਆ ਹੈ। ਭਰੂਣ ਅਜੇ ਪੂਰੀ ਤਰ੍ਹਾਂ ਵਿਕਸਤ ਨਹੀਂ ਹੋਇਆ ਹੈ। ਇਸ ਕਾਰਨ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਮੁੰਡਾ ਸੀ ਜਾਂ ਕੁੜੀ। ਫਿਲਹਾਲ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਹਸਪਤਾਲ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ।
ਇਸ ਦੇ ਨਾਲ ਹੀ ਹਸਪਤਾਲ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਫਿਲਹਾਲ ਪੁਲਿਸ ਨੇ ਭਰੂਣ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿਤਾ ਹੈ। ਜਾਂਚ ਅਧਿਕਾਰੀ ਸੁਖਦੇਵ ਰਾਜ ਨੇ ਦਸਿਆ ਕਿ ਦਰੇਸੀ ਮੈਦਾਨ ਨੇੜੇ ਹਸਪਤਾਲ ਦੇ ਸੁਰੱਖਿਆ ਗਾਰਡ ਵਿਕਾਸ ਨੇ ਹਸਪਤਾਲ ਦੇ ਬਾਥਰੂਮ ਦੀ ਸੀਟ ਦੇ ਪਿੱਛੇ ਭਰੂਣ ਪਿਆ ਦੇਖਿਆ ਅਤੇ ਤੁਰੰਤ ਹਸਪਤਾਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਹਸਪਤਾਲ ਦੇ ਮੈਨੇਜਰ ਨੇ ਪੁਲਿਸ ਨੂੰ ਸੂਚਿਤ ਕੀਤਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਭਰੂਣ ਨੂੰ ਕਬਜ਼ੇ ਵਿਚ ਲੈ ਲਿਆ। ਇਸ ਦੀ ਦਿੱਖ ਤੋਂ, ਇਹ ਜਾਪਦਾ ਹੈ ਕਿ ਸ਼ਾਇਦ ਲਗਭਗ 5 ਮਹੀਨਿਆਂ ਦਾ ਭਰੂਣ ਹੋਵੇਗਾ। ਫਿਲਹਾਲ ਪੁਲਿਸ ਹਸਪਤਾਲ ਦੇ ਕੈਮਰਿਆਂ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ। ਸੀਸੀਟੀਵੀ ਕੈਮਰਿਆਂ 'ਚ ਕੁੱਝ ਲੋਕਾਂ ਨੂੰ ਸ਼ੱਕੀ ਦੇਖਿਆ ਗਿਆ ਹੈ, ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।
ਸੂਤਰਾਂ ਅਨੁਸਾਰ ਜਣੇਪੇ ਵਾਲੀਆਂ ਔਰਤਾਂ ਵਿਚੋਂ ਕਿਸੇ ਨੂੰ ਵੀ ਹਸਪਤਾਲ ਵਿਚ ਦਾਖਲ ਨਹੀਂ ਕਰਵਾਇਆ ਗਿਆ ਸੀ। ਹਸਪਤਾਲ ਵਿਚੋਂ ਇਸ ਤਰ੍ਹਾਂ ਦਾ ਭਰੂਣ ਮਿਲਣਾ ਹਸਪਤਾਲ ਦੀ ਸੁਰੱਖਿਆ 'ਤੇ ਇਕ ਵੱਡਾ ਸਵਾਲ ਖੜ੍ਹਾ ਕਰ ਰਿਹਾ ਹੈ।
(For more Punjabi news apart from Fetus found in Ludhiana private hospital , stay tuned to Rozana Spokesman)