Punjab News: ਪੰਨੂ ਵਲੋਂ ਧਮਕੀ ਮਿਲਣ ਤੋਂ ਬਾਅਦ CM ਮਾਨ ਦਾ ਬਿਆਨ, ''ਗ੍ਰਹਿ ਮੰਤਰਾਲੇ ਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ 'ਚ ਹਾਂ''

By : GAGANDEEP

Published : Jan 17, 2024, 3:44 pm IST
Updated : Jan 17, 2024, 3:46 pm IST
SHARE ARTICLE
I am in touch with the Ministry of Home Affairs and the Ministry of External Affairs News in punjabi
I am in touch with the Ministry of Home Affairs and the Ministry of External Affairs News in punjabi

Punjab News: ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ

I am in touch with the Ministry of Home Affairs and the Ministry of External Affairs CM bhagwant mann News in punjabi : ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਖਵਾਲੇ ਹਨ ਅਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ। ਇੱਥੇ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਤੋਂ ਇਕ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਮਕੀਆਂ ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਪਣਾਈ ਗਈ ਨੀਤੀ ਦਾ ਕੁਦਰਤੀ ਨਤੀਜਾ ਹਨ।

ਇਹ ਵੀ ਪੜ੍ਹੋ: UK Sikh News : ਕਈ ਬਰਤਾਨਵੀ ਸਿੱਖਾਂ ਨੂੰ ਪੁਲਿਸ ਤੋਂ ਮਿਲੇ ‘ਜਾਨ ਨੂੰ ਖ਼ਤਰਾ’ ਹੋਣ ਦੇ ਨੋਟਿਸ, ਜਾਣੋ ਕੀ ਹੈ ਮਾਮਲਾ

ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਾਡੀ ਸਰਕਾਰ ਇਨ੍ਹਾਂ ਫੁੱਟ ਪਾਊ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਹ ਬਿਨਾ ਝੁਕੇ ਅਜਿਹੀਆਂ ਧਮਕੀਆਂ ਦਾ ਬਹਾਦਰੀ ਨਾਲ ਸਾਹਮਣਾ ਕਰਨਗੇ।

ਇਹ ਵੀ ਪੜ੍ਹੋ: Punjab News: 26 ਜਨਵਰੀ ਨੂੰ ਲਾਂਚ ਹੋਵੇਗੀ ਸੜਕ ਸੁਰੱਖਿਆ ਫੋਰਸ, ਜਵਾਨਾਂ ਨੂੰ ਮਿਲਣਗੀਆਂ ਦੁਬਈ ਪੁਲਿਸ ਵਾਲੀਆਂ 129 ਗੱਡੀਆਂ

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪੰਜਾਬ ਵਿਰੋਧੀ ਮਨਸੂਬਿਆਂ ਦੇ ਮੁੱਖ ਸਾਜਿਸ਼ਘਾੜੇ ਵਿਦੇਸ਼ਾਂ ਵਿੱਚ ਪਨਾਹ ਲੈ ਚੁੱਕੇ ਹਨ ਪਰ ਅਸੀਂ ਉਨ੍ਹਾਂ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਖੌਫਨਾਕ ਅਪਰਾਧੀਆਂ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਨੂੰ ਵੀ ਵਿਸ਼ਵ ਸ਼ਾਂਤੀ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਕੱਟੜ ਅਪਰਾਧੀਆਂ ਨੂੰ ਸੂਬੇ ਵਿੱਚ ਵਾਪਸ ਭੇਜਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਘਿਨਾਉਣੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆ ਕੇ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਈਆਂ ਜਾਣ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ 'ਭਗੌੜਾ' ਕਰਾਰ ਦਿੱਤਾ, ਜੋ ਬਿਜਲੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੇ ਜਾਣ 'ਤੇ ਡਿਊਟੀ ਨਿਭਾਉਣ ਤੋਂ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ ਤਾਂ ਸਿੱਧੂ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’ ਅਤੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਸਾਡੀ ਝੋਲੀ ਪਾ ਕੇ ਹੋਰਾਂ ਲਈ ਇਕ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ, ਇਸ ਲਈ ਜਨਤਾ ਇਕ ਵਾਰ ਫਿਰ ਸਾਡੇ ਨਾਲ ਖੜ੍ਹੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 13-0 ਨਾਲ ਹੂੰਝਾ ਫੇਰ ਜਿੱਤ ਹਾਸਲ ਕਰਕੇ ਸੂਬੇ ਵਿਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਸੀਟਾਂ 'ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਆਵੇਗਾ ਅਤੇ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਬੁਰੀ ਤਰ੍ਹਾਂ ਤਿਆਗ ਦੇਣਗੇ।

 (For more Punjabi news apart from I am in touch with the Ministry of Home Affairs and the Ministry of External Affairs News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement