Punjab News: ਰੋਡਵੇਜ਼ ਬੱਸ ਅਤੇ ਕਾਰ ਵਿਚਾਲੇ ਟੱਕਰ ਦੌਰਾਨ 1 ਮਹਿਲਾ ਦੀ ਮੌਤ ਅਤੇ ਕਈ ਜ਼ਖ਼ਮੀ
Published : Jan 17, 2024, 2:45 pm IST
Updated : Jan 17, 2024, 2:45 pm IST
SHARE ARTICLE
Woman Dies in Roadways Bus And Car Collide
Woman Dies in Roadways Bus And Car Collide

ਦਸਿਆ ਜਾ ਰਿਹਾ ਹੈ ਕਿ ਕਾਰ ਵਿਚ ਸਵਾਰ ਪ੍ਰਵਾਰ ਚੰਡੀਗੜ੍ਹ ਤੋਂ ਆ ਰਿਹਾ ਸੀ। ਹਾਦਸੇ ਵਿਚ ਕਾਰ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।

Punjab News: ਫਿਰੋਜ਼ਪੁਰ ਅਤੇ ਫਾਜ਼ਿਲਕਾ ਹਾਈਵੇਅ 'ਤੇ ਪਿੰਡ ਲਲਚੀਆਂ ਨੇੜੇ ਇਕ ਸਰਕਾਰੀ ਬੱਸ ਅਤੇ ਕਾਰ ਦੀ ਟੱਕਰ ਹੋ ਗਈ। ਇਸ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ 10 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿਤੀ। ਦਸਿਆ ਜਾ ਰਿਹਾ ਹੈ ਕਿ ਕਾਰ ਵਿਚ ਸਵਾਰ ਪ੍ਰਵਾਰ ਚੰਡੀਗੜ੍ਹ ਤੋਂ ਆ ਰਿਹਾ ਸੀ। ਹਾਦਸੇ ਵਿਚ ਕਾਰ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।

ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ ਤੇ ਆਪਸ ਵਿਚ ਟਕਰਾਈਆਂ ਦੋ ਕਾਰਾਂ

ਉਧਰ ਧੁੰਦ ਕਾਰਨ ਫਾਜ਼ਿਲਕਾ- ਫਿਰੋਜ਼ਪੁਰ ਫਲਾਈਓਵਰ 'ਤੇ ਕਈ ਵਾਹਨ ਟਕਰਾ ਗਏ। ਇਸ ਹਾਦਸੇ 'ਚ ਰੇਹੜੀ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਵਾਹਨਾਂ ਨੂੰ ਸੜਕ ਤੋਂ ਹਟਾ ਦਿਤਾ ਹੈ ਅਤੇ ਫਲਾਈਓਵਰ 'ਤੇ ਆਵਾਜਾਈ ਦੁਬਾਰਾ ਸ਼ੁਰੂ ਹੋ ਗਈ ਹੈ।

Fazilka Flyover Vehicles CollideFazilka Flyover Vehicles Collide

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਧੁੰਦ ਕਾਰਨ ਫਾਜ਼ਿਲਕਾ ਫਲਾਈਓਵਰ 'ਤੇ ਇਕ ਟਰੱਕ ਨੇ ਪਹਿਲਾਂ ਦੂਜੇ ਟਰੱਕ ਨੂੰ ਟੱਕਰ ਮਾਰ ਦਿਤੀ। ਜਿਸ ਤੋਂ ਬਾਅਦ ਇਕ ਤੇਜ਼ ਰਫਤਾਰ ਕਾਰ ਆਈ ਅਤੇ ਧੁੰਦ ਕਾਰਨ ਸਾਹਮਣੇ ਖੜ੍ਹੀ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ ਇਕ ਮੋਟਰਸਾਈਕਲ ਰੇਹੜੀ ਵਾਲੇ ਨਾਲ ਟਕਰਾ ਗਿਆ। ਟੱਕਰ ਵਿਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਹਾਦਸੇ 'ਚ ਰੇਹੜੀ ਚਾਲਕ ਸੰਦੀਪ ਕੁਮਾਰ ਜ਼ਖਮੀ ਹੋ ਗਿਆ।

Fazilka Flyover Vehicles CollideFazilka Flyover Vehicles Collide

ਬਾਅਦ ਵਿਚ ਉਸ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਫਾਜ਼ਿਲਕਾ ਸਿਟੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਟਰੱਕਾਂ ਅਤੇ ਹੋਰ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਖੋਲ੍ਹ ਦਿਤੀ।

 (For more Punjabi news apart from Punjab News Woman Dies in Roadways Bus And Car Collide  , stay tuned to Rozana Spokesman)

Tags: fazilka, firozpur

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement