
ਜਗਤਾਰ ਸਿੰਘ, ਗੁਰਸੇਵਕ ਸਿੰਘ ਅਤੇ ਸ਼ਮਸ਼ੇਰ ਸਿੰਘ ਵਜੋਂ ਹੋਈ ਪਛਾਣ
Punjab News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 15 ਟਰੱਕ ਅਤੇ ਇਕ ਜੇਸੀਬੀ ਮਸ਼ੀਨ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲੋਂ ਦੋ ਮਹਿੰਦਰਾ ਬਲੈਰੋ ਗੱਡੀਆਂ, ਦੋ ਟਿੱਪਰ, ਇਕ ਪੋਕਲੈਂਡ ਮਸ਼ੀਨ ਅਤੇ ਨਜਾਇਜ਼ ਰੇਤ ਵੀ ਬਰਾਮਦ ਕੀਤੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਥਾਣਾ ਅਜਨਾਲਾ ਦੀ ਪੁਲਿਸ ਨੇ ਗੁਪਤ ਜਾਣਕਾਰੀ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਸਾਹੇਵਾਲ ਵਿਖੇ 10 ਤੋਂ 14 ਫੁੱਟ ਤਕ ਨਾਜਾਇਜ਼ ਤੌਰ ’ਤੇ ਮਿੱਟੀ ਦੀ ਪਟਾਈ ਕੀਤੀ ਜਾ ਰਹੀ ਹੈ। ਇਸ ਮਗਰੋਂ ਪੁਲਿਸ ਨੇ ਕਾਰਵਾਈ ਕਰਦਿਆਂ ਜਗਤਾਰ ਸਿੰਘ, ਗੁਰਸੇਵਕ ਸਿੰਘ ਅਤੇ ਸ਼ਮਸ਼ੇਰ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੇ ਵਿਅਕਤੀ ਸਾਹੇਵਾਲ ਪਿੰਡ ਦੇ ਰਹਿਣ ਵਾਲੇ ਹਨ।
(For more Punjabi news apart from Three persons arrested for illegal mining, stay tuned to Rozana Spokesman)