
ਨਾਕਾ ਲਗਾਉਣ ਲਈ ਜਾਂਦੇ ਸਮੇਂ ਮੰਡੀ ਲਾਧੂਕਾ ਨੇੜੇ ਵਾਪਰਿਆ ਹਾਦਸਾ
Punjab News: ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਮੰਡੀ ਲਾਧੂਕਾ ਨੇੜੇ ਵਾਪਰੇ ਸੜਕ ਹਾਦਸੇ ਵਿਚ 2 ਲੋਕਾਂ ਦੀ ਮੌਤ ਅਤੇ ਦੋ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਏ.ਡੀ.ਸੀ. ਜਰਨਲ ਦਾ ਡਰਾਈਵਰ ਬਲਦੇਵ ਰਾਜ ਅਤੇ ਟ੍ਰੈਫਿਕ ਪੁਲਿਸ ਮੁਲਾਜ਼ਮ ਦੇਸ ਰਾਜ ਵਜੋਂ ਹੋਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਪੁਲਿਸ ਮੁਲਾਜ਼ਮ ਨਾਕਾ ਲਗਾਉਣ ਲਈ ਜਾ ਰਹੇ ਸਨ। ਹਾਦਸੇ ਵਿਚ ਪੁਲਿਸ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
(For more Punjabi news apart from Traffic policeman and a driver died in a road accident, stay tuned to Rozana Spokesman)