ਫਗਵਾੜਾ ਵਿਖੇ ਚੱਲ ਰਹੇ ਨਸ਼ਾ ਛੁਡਾਓ ਕੇਂਦਰ ਨੂੰ ਸਿਹਤ ਵਿਭਾਗ ਨੇ ਕੀਤਾ ਸੀਲ
Published : Jan 17, 2025, 6:21 pm IST
Updated : Jan 17, 2025, 6:21 pm IST
SHARE ARTICLE
Health Department seals drug de-addiction center operating in Phagwara
Health Department seals drug de-addiction center operating in Phagwara

ਨਸ਼ਾ ਛੁਡਾਓ ਕੇਂਦਰ ਉੱਤੇ ਸਰਕਾਰ ਦੀ ਵੱਡੀ ਕਾਰਵਾਈ

ਫਗਵਾੜਾ: ਫਗਵਾੜਾ ਦੇ ਸਿਵਲ ਹਸਪਤਾਲ ਦੇ ਨੇੜੇ ਲੰਬੇ ਸਮੇਂ ਤੋਂ ਇੱਕ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਸੀ, ਜਿਸਨੂੰ ਅੱਜ ਤਹਿਸੀਲਦਾਰ ਬਲਜਿੰਦਰ ਸਿੰਘ ਅਤੇ ਸਿਵਲ ਹਸਪਤਾਲ ਫਗਵਾੜਾ ਦੇ ਐਸਐਮਓ ਡਾ. ਪਰਮਿੰਦਰ ਕੌਰ ਦੀ ਅਗਵਾਈ ਹੇਠ ਸੀਲ ਕਰ ਦਿੱਤਾ ਗਿਆ। ਇਸ ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਸਰਕਾਰ ਦੇ ਹੁਕਮਾਂ 'ਤੇ ਕੀਤੀ ਗਈ ਹੈ।

ਮੀਡੀਆ ਨੂੰ ਇਸ ਨੂੰ ਸੀਲ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਕਿਉਂਕਿ ਇਹ ਹਸਪਤਾਲ ਪਿਛਲੇ 5 ਸਾਲਾਂ ਤੋਂ ਚੱਲ ਰਿਹਾ ਸੀ, ਜੇਕਰ ਕੁਝ ਸੀ ਤਾਂ ਇਸ ਤੋਂ ਪਹਿਲਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਦੂਜੇ ਪਾਸੇ ਸਿਵਲ ਹਸਪਤਾਲ ਦੇ ਐਸਐਮਓ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ 'ਤੇ, ਸਹਿਜ ਹਸਪਤਾਲ ਵਿਰੁੱਧ ਕਾਰਵਾਈ ਕੀਤੀ ਗਈ ਹੈ ਜੋ ਕਿ ਇੱਕ ਨਸ਼ਾ ਛੁਡਾਊ ਕੇਂਦਰ ਹੈ। ਐਸਐਮਓ ਨੇ ਇਹ ਵੀ ਕਿਹਾ ਕਿ ਪੁਲਿਸ ਅਤੇ ਸਿਵਲ ਹਸਪਤਾਲ ਦੀਆਂ ਟੀਮਾਂ ਅਜਿਹੇ ਲੋਕਾਂ 'ਤੇ ਨਜ਼ਰ ਰੱਖਦੀਆਂ ਹਨ। ਸਮੇਂ-ਸਮੇਂ 'ਤੇ ਕੇਂਦਰਾਂ ਦੀ ਜਾਂਚ ਕੀਤੀ ਜਾਂਦੀ ਹੈ। ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਜਿਹੜੇ ਲੋਕ ਪਹਿਲਾਂ ਸਹਿਜ ਹਸਪਤਾਲ ਤੋਂ ਇਲਾਜ ਕਰਵਾਉਂਦੇ ਸਨ, ਹੁਣ ਉਹ ਸਿਰਫ਼ ਫਗਵਾੜਾ ਦੇ ਸਿਵਲ ਹਸਪਤਾਲ ਤੋਂ ਹੀ ਇਲਾਜ ਕਰਵਾ ਸਕਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement