Bathinda News : ਬਠਿੰਡਾ ’ਚ ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਪੁਲਿਸ ਨੇ ਮੁੱਖ ਆਰੋਪੀ ਸਮੇਤ 10 ਲੋਕਾਂ ਨੂੰ ਕੀਤਾ ਕਾਬੂ

By : BALJINDERK

Published : Jan 17, 2025, 5:13 pm IST
Updated : Jan 17, 2025, 5:13 pm IST
SHARE ARTICLE
ਘਰ ’ਚ ਲੱਗੀ ਅੱਗ ਦੀ ਤਸਵੀਰ
ਘਰ ’ਚ ਲੱਗੀ ਅੱਗ ਦੀ ਤਸਵੀਰ

Bathinda News : ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਤਹਿਤ ਘਟਨਾ ਨੂੰ ਦਿੱਤਾ ਸੀ ਅੰਜਾਮ, ਪੁਲਿਸ ਨੇ ਵਾਰਦਾਤ ਸਮੇਂ ਵਰਤੇ ਗਏ ਹਥਿਆਰ ਅਤੇ ਹੋਰ ਸਮਾਨ ਵੀ ਕੀਤਾ ਬਰਾਮਦ 

Bathinda News in Punjabi : ਬਠਿੰਡਾ ’ਚ  ਪਿੰਡ ਦਾਨ ਸਿੰਘ ਵਾਲਾ ਵਿਖੇ ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ’ਚ ਕਥਿਤ ਮੁੱਖ ਆਰੋਪੀ ਸਮੇਤ 10 ਲੋਕਾਂ ਨੂੰ ਜਿੱਥੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਉਥੇ ਹੀ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਕੇ ਮਾਮਲੇ ’ਚ ਸ਼ਾਮਿਲ ਹੋਰ ਆਰੋਪੀਆਂ ਨੂੰ ਵੀ ਜਲਦੀ ਫੜਨ ਦਾ ਦਾਅਵਾ ਕੀਤਾ ਗਿਆ ਹੈ ਜਦੋਂ ਕਿ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਪੀੜਤਾਂ ਨੂੰ ਸਰਕਾਰ ਵੱਲੋਂ 50-50 ਹਜ਼ਾਰ ਰੁਪਏ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਵੀ ਕੀਤੀ ਗਈ ਹੈ। 

ਦੱਸਣਾ ਬਣਦਾ ਹੈ ਕਿ ਬੀਤੇ ਦਿਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਕੁਝ ਨੌਜਵਾਨ ਸ਼ਰਾਰਤੀ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਪੈਟਰੋਲ ਬੰਬ ਨਾਲ ਹਮਲਾ ਕਰਕੇ ਅੱਠ ਘਰਾਂ ਨੂੰ ਅੱਗ ਲਗਾ ਦਿੱਤੀ ਸੀ, ਜਿਸ ’ਚ ਪੁਲਿਸ ਨੇ ਕਾਰਵਾਈ ਕਰਦਿਆਂ ਕਰੀਬ 32 ਲੋਕਾਂ ਦੇ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਹੁਣ ਇਸ ਮਾਮਲੇ ’ਚ ਮੁੱਖ ਆਰੋਪੀ ਸਮੇਤ 10 ਲੋਕਾਂ ਨੂੰ ਕਾਬੂ ਕੀਤਾ ਗਿਆ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਆਰੋਪੀਆਂ ਵੱਲੋਂ ਪੀੜਤਾਂ ਦੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ ਸੀ, ਜਿਸ ’ਤੇ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 10 ਆਰੋਪੀਆਂ ਨੂੰ ਕਾਬੂ ਕਰ ਲਿਆ ਹੈ ਅਤੇ ਉਨਾਂ ਦੀ ਪੁੱਛਗਿੱਛ ਤੇ ਹੋਰ ਕਥਿਤ ਆਰੋਪੀਆਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕਥਿਤ ਆਰੋਪੀਆਂ ਤੋਂ ਵਾਰਦਾਤ ਸਮੇਂ ਵਰਤੇ ਗਏ ਹਥਿਆਰ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਦੋਸ਼ੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। 

ਉਧਰ ਦੂਜੇ ਪਾਸੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਬਠਿੰਡਾ ਨੇ ਇਸ ਘਟਨਾ ਅਫ਼ਸੋਸ ਪ੍ਰਗਟ ਕਰਦੇ ਕਿਹਾ ਕਿ ਮਾਮਲੇ ਦੀ ਪੁਲਿਸ ਵੱਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਉਹਨਾਂ ਦੱਸਿਆ ਕਿ ਇਸ ਮਾਮਲੇ ’ਚ ਪ੍ਰਸ਼ਾਸਨ ਵੱਲੋਂ ਜਿੱਥੇ ਪੀੜਤਾਂ ਨੂੰ ਹਰ ਸੰਭਵ ਮਦਦ ਦਿੱਤੀ ਗਈ ਹੈ ਉੱਥੇ ਹੀ ਸਰਕਾਰ ਵੱਲੋਂ ਪੀੜਤਾਂ ਲਈ 50-50 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਗਿਆ ਹੈ। 

(For more news apart from In the case setting fire to eight houses in Bathinda, police arrested10 people, including main accused News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement