Jalandhar News: ਜਲੰਧਰ ਵਿਚ ਕਲਯੁਗੀ ਪਿਓ ਦਾ ਸ਼ਰਮਨਾਕ ਕਾਰਾ, ਸਕੀ ਧੀ ਨਾਲ ਕੁੱਟਮਾਰ ਕਰਕੇ ਬਣਾਉਂਦਾ ਸੀ ਸਬੰਧ
Published : Jan 17, 2025, 3:31 pm IST
Updated : Jan 17, 2025, 3:31 pm IST
SHARE ARTICLE
Jalandhar father raped his daughter News
Jalandhar father raped his daughter News

Jalandhar News: ਵਿਰੋਧ ਕਰਨ 'ਤੇ ਜਾਨ ਤੋਂ ਮਾਰਨ ਦੀ ਦਿੰਦਾ ਸੀ ਧਮਕੀ

Jalandhar father raped his daughter News: ਜਲੰਧਰ 'ਚ ਇਕ ਕਲਯੁਗੀ ਪਿਤਾ ਨੇ ਆਪਣੀ ਸਕੀ ਧੀ ਨਾਲ ਕਰੀਬ ਡੇਢ ਸਾਲ ਤੱਕ ਕੁੱਟਮਾਰ ਕਰਨ ਤੋਂ ਬਾਅਦ ਸਰੀਰਕ ਸਬੰਧ ਬਣਾਏ। ਇਸ ਬਾਰੇ ਜਦੋਂ ਮਾਂ ਨੂੰ ਪਤਾ ਲੱਗਾ ਤਾਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। 16 ਸਾਲਾ ਨਾਬਾਲਗ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਪਿਤਾ ਦੇ ਖਿਲਾਫ਼ ਪੋਕਸੋ ਐਕਟ ਦੀ ਧਾਰਾ 64, 351 ਅਤੇ 51 ਅਤੇ ਬੀਐੱਨਐੱਸ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੋਸ਼ੀ ਪਿਤਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਐਫ਼ਆਈਆਰ ਜਲੰਧਰ ਕਮਿਸ਼ਨਰੇਟ ਦੇ ਬਸਤੀ ਬਾਵਾ ਖੇਲ ਥਾਣੇ ਵਿੱਚ ਦਰਜ ਕੀਤੀ ਗਈ ਹੈ। ਇਸ ਦੌਰਾਨ ਲੜਕੀ ਦਾ ਸਿਵਲ ਹਸਪਤਾਲ ਜਲੰਧਰ ਤੋਂ ਮੈਡੀਕਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਮਹਿਲਾ ਸਬ-ਇੰਸਪੈਕਟਰ ਮਨਜੀਤ ਕੌਰ ਕਰ ਰਹੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਲੜਕੀ ਨੇ ਦੱਸਿਆ ਕਿ ਉਹ ਮੂਲ ਰੂਪ 'ਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਜਲੰਧਰ ਦੇ ਰਾਜ ਨਗਰ ਇਲਾਕੇ 'ਚ ਆਪਣੇ ਪਰਿਵਾਰ ਨਾਲ ਰਹਿ ਰਹੀ ਸੀ। ਨਾਬਾਲਗ ਲੜਕੀ ਆਪਣੀ ਮਾਂ ਨਾਲ ਇਕ ਫੈਕਟਰੀ ਵਿਚ ਕੰਮ ਕਰਦੀ ਸੀ ਅਤੇ ਉਸ ਦਾ ਪਿਤਾ ਈ-ਰਿਕਸ਼ਾ ਚਲਾਉਂਦਾ ਸੀ।

14 ਜਨਵਰੀ ਨੂੰ ਉਸ ਦੀ ਮਾਂ ਰੋਜ਼ਾਨਾ ਵਾਂਗ ਸਵੇਰੇ ਸਾਢੇ ਅੱਠ ਵਜੇ ਕੰਮ ’ਤੇ ਗਈ ਸੀ। ਜਦੋਂ ਉਹ ਸ਼ਾਮ ਕਰੀਬ 5:30 ਵਜੇ ਘਰ ਪਰਤੀ। ਤਾਂ ਬੇਟੀ ਬੀਮਾਰ ਸੀ। ਜਦੋਂ ਮਾਂ ਨੇ ਆਪਣੀ ਧੀ ਦਾ ਹਾਲ-ਚਾਲ ਪੁੱਛਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਹ ਘਰ 'ਚ ਇਕੱਲੀ ਸੀ, ਜਦੋਂ ਦੁਪਹਿਰ ਕਰੀਬ 1 ਵਜੇ ਉਸ ਦਾ ਪਿਤਾ ਆਇਆ। ਜਿਸ ਤੋਂ ਬਾਅਦ ਉਸ ਨੇ ਜ਼ਬਰਦਸਤੀ ਉਸ ਨਾਲ ਗਲਤ ਹਰਕਤਾਂ ਕਰਨ ਦੀ ਕੋਸ਼ਿਸ਼ ਕੀਤੀ।

ਜਦੋਂ ਪੀੜਤ ਨੇ ਆਪਣੇ ਆਪ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਜਿਸ ਤੋਂ ਬਾਅਦ ਪੀੜਤਾ ਨੇ ਕਿਹਾ- ਉਸ ਦੇ ਪਿਤਾ ਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ ਸਨ। ਪੀੜਤਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ ਕਿ ਜਦੋਂ ਉਸ ਨੇ ਆਪਣੇ ਪਿਤਾ ਨਾਲ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕੀਤਾ ਤਾਂ ਉਹ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਐਫਆਈਆਰ ਦਰਜ ਕੀਤੀ ਅਤੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement