40 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ
ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ (ਫ਼ਾਸਟ ਟਰੈਕ ਸਪੈਸ਼ਲ ਕੋਰਟ), ਅੰਮ੍ਰਿਤਸਰ ਦੀ ਅਦਾਲਤ ਨੇ ਥਾਣਾ ਵੇਰਕਾ, ਵਿਚ ਧਾਰਾ 377 ਆਈਪੀਸੀ ਤੇ 6 ਪੋਸਕੋ ਐਕਟ ਅਧੀਨ ਦੋਸ਼ੀ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ ਵੇਰਕਾ ਅੰਮ੍ਰਿਤਸਰ ਨੂੰ ਪੰਜ ਸਾਲ ਦੇ ਬੱਚੇ ਨਾਲ ਜਬਰ-ਜਨਾਹ ਦੇ ਦੋਸ਼ ਵਿਚ 20 ਸਾਲ ਦੀ ਸਜ਼ਾ ਸੁਣਾਈ ਹੈ ਤੇ ਇਸ ਦੇ ਨਾਲ ਹੀ 40 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ।
ਅਦਾਲਤ ਨੇ ਕਿਹਾ ਕਿ ਦੋਸ਼ੀ, ਜੋ ਕਿ ਉਸ ਦਾ ਗੁਆਂਢੀ ਸੀ, ਸ਼ਿਕਾਇਤਕਰਤਾ ਦੇ ਘਰ ਉਸ ਦੇ ਮਾਤਾ-ਪਿਤਾ ਦੀ ਗ਼ੈਰ ਹਾਜ਼ਰੀ ਵਿਚ ਆਇਆ ਅਤੇ ਨਾਬਾਲਗ਼ ਦਾ ਜਿਨਸੀ ਸ਼ੋਸ਼ਣ ਕੀਤਾ।
