ਦਰੱਖ਼ਤ ਨਾਲ ਟਕਰਾਉਣ ਕਾਰਨ ਕਾਰ ਨੂੰ ਲੱਗੀ ਅੱਗ
ਸੰਗਰੂਰ ਦੇ ਸੂਲਰ ਘਰਾਟ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਤੜਕਸਾਰ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਇਕ ਸਵਿਫਟ ਕਾਰ ਸੜ੍ਹ ਕੇ ਸਵਾਹ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਚਾਲਕ ਪੰਜਾਬ ਪੁਲਿਸ ਦੀ ਮੁਲਾਜ਼ਮ ਸਰਬਜੀਤ ਕੌਰ ਤੇ ਉਸ ਦੀ ਮਾਤਾ ਇੰਦਰਜੀਤ ਕੌਰ ਆਪਣੀ ਰਿਸ਼ਤੇਦਾਰੀ ਵਿਚ ਜਾ ਰਹੇ ਸਨ।
ਰਸਤੇ ਵਿਚ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ। ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਦੋਵੇਂ ਮਾਵਾਂ ਧੀਆਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ।। ਦੋਵੇਂ ਮਾਵਾਂ ਧੀਆਂ ਕਸਬਾ ਸਲੂਰ ਘਰਾਟ ਦੇ ਨੇੜਲੇ ਪਿੰਡ ਮੌੜਾਂ ਦੀਆਂ ਵਸਨੀਕ ਸਨ।
