ਜ਼ਖ਼ਮੀ ਅਧਿਆਪਕਾਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ
ਪਠਾਨਕੋਟ : ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਤਕਰੀਬਨ 9:30 ਵਜੇ ਦੇ ਕਰੀਬ ਪਠਾਨਕੋਟ ਤੋਂ ਫ਼ਤਹਿਗੜ੍ਹ ਚੂੜੀਆਂ ਜਾ ਰਹੀ ਅਧਿਆਪਕਾਂ ਦੀ ਗੱਡੀ ਹਾਦਸਾ ਗ੍ਰਸਤ ਹੋ ਗਈ। ਇਸ ਹਾਦਸੇ ਦੌਰਾਨ ਅਧਿਆਪਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਅਧਿਆਪਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਕਲਾਨੌਰ ਰੋਡ ’ਤੇ ਸਕੂਲ ਵੈਨ ਦੇ ਟਰੱਕ ਨਾਲ ਟਕਰਾਉਣ ਕਾਰਨ ਵਾਪਰਿਆ। ਆਸਪਾਸ ਦੇ ਲੋਕਾਂ ਨੇ ਜ਼ਖ਼ਮੀ ਅਧਿਆਪਕਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
