
ਪੁਲਵਾਮਾ ਵਿਖੇ ਸੁਰੱਖਿਆ ਫ਼ੋਰਸ 'ਤੇ ਹੋਏ ਕਾਇਰਤਾਪੂਰਨ ਹਮਲੇ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਸ਼ਹੀਦ ਹੋਏ ਸੀ.ਆਰ.ਪੀ.ਐਫ਼ 76 ਬਟਾਲੀਅਨ ਦੇ
ਤਰਨ ਤਾਰਨ : ਪੁਲਵਾਮਾ ਵਿਖੇ ਸੁਰੱਖਿਆ ਫ਼ੋਰਸ 'ਤੇ ਹੋਏ ਕਾਇਰਤਾਪੂਰਨ ਹਮਲੇ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਸ਼ਹੀਦ ਹੋਏ ਸੀ.ਆਰ.ਪੀ.ਐਫ਼ 76 ਬਟਾਲੀਅਨ ਦੇ ਜਵਾਨ ਸੁਖਵਿੰਦਰ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਗੰਡੀਵਿੰਡ ਧੱਤਲ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਸ਼੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਮੈਂਬਰ ਰਾਜ ਸਭਾ ਸ਼੍ਰੀ ਵਿਜੈ ਗੋਇਲ, ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ,
ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਖੇਮਕਰਨ ਸ਼੍ਰੀ ਸੁਖਪਾਲ ਸਿੰਘ ਭੁੱਲਰ, ਹਲਕਾ ਵਿਧਾਇਕ ਜ਼ੀਰਾ ਸ਼੍ਰੀ ਕੁਲਬੀਰ ਸਿੰਘ, ਸਾਬਕਾ ਮੰਤਰੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਸੀ.ਆਰ.ਪੀ.ਐਫ਼ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ। ਇਸ ਮੌਕੇ ਹਾਜ਼ਰ ਸਿਆਸੀ ਸਖ਼ਸ਼ੀਅਤਾਂ ਨੇ ਪਰਵਾਰ ਨੂੰ ਹੌਂਸਲਾ ਦਿਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਕੈਬਨਿਟ ਮੰਤਰੀ ਸ਼੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨ ਸ਼ਹੀਦ ਸੁਖਜਿੰਦਰ ਸਿੰਘ ਦੇ ਪਰਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ 12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਹੋਰ ਉਚ ਅਧਿਕਾਰੀ ਵੀ ਹਾਜ਼ਰ ਸਨ।