ਪੁਲਵਾਮਾ ਹਮਲੇ ਬਾਰੇ ਪਹਿਲਾਂ ਤੋਂ ਜਾਣਕਾਰ ਕਸ਼ਮੀਰੀ ਵਿਦਿਆਰਥੀ ਗ੍ਰਿਫ਼ਤਾਰ
Published : Feb 17, 2019, 5:09 pm IST
Updated : Feb 17, 2019, 5:09 pm IST
SHARE ARTICLE
Arrested in case of Pulwama attack
Arrested in case of Pulwama attack

ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੇ ਸਬੰਧ ਵਿਚ ਬੱਦੀ ਪੁਲਿਸ ਨੇ ਇਕ ਕਸ਼ਮੀਰੀ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ...

ਚੰਡੀਗੜ੍ਹ : ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੇ ਸਬੰਧ ਵਿਚ ਬੱਦੀ ਪੁਲਿਸ ਨੇ ਇਕ ਕਸ਼ਮੀਰੀ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਮੁਲਜ਼ਮ ਬਰੋਟੀਵਾਲਾ ਦੀ ਚਿਤਕਾਰਾ ਯੂਨੀਵਰਸਿਟੀ ਦਾ ਵਿਦਿਆਰਥੀ ਹੈ। ਦਰਅਸਲ ਮੁਲਜ਼ਮ ਵਿਦਿਆਰਥੀ ਨੇ ਅਤਿਵਾਦੀ ਹਮਲੇ ਤੋਂ ਬਾਅਦ ਫੇਸਬੁੱਕ ’ਤੇ ਪੋਸਟ ਪਬਲਿਸ਼ ਕੀਤੀ ਕਿ ਉਸ ਨੂੰ ਹਮਲੇ ਤੋਂ ਪਹਿਲਾਂ ਇਸ ਬਾਰੇ ਜਾਣਕਾਰੀ ਸੀ। ਨਾਲ ਹੀ ਉਸ ਨੇ ਹਮਲਾਵਰ ਨੂੰ ਲਿਖਿਆ ਕਿ ਖ਼ੁਦਾ ਉਸ ਨੂੰ ਜੰਨਤ ਬਖ਼ਸ਼ੇ।

ਫ਼ਿਲਹਾਲ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਕਰ ਦਿਤੀ ਹੈ। ਮੁਲਜ਼ਮ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਕ ਅਟਾਰੀ ਸਰਹੱਦ ਤੋ ਪਾਕਿਸਤਾਨ ਜਾਣ ਵਾਲੇ ਇਕ ਹੋਰ ਕਸ਼ਮੀਰੀ ਨੌਜਵਾਨ ਮੁਹੰਮਦ ਤਹਿਸੀਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੌਜਵਾਨ ਸ਼ਨਿਚਰਵਾਰ ਸ਼ਾਮ ਲਗਭੱਗ 4.30 ਵਜੇ ਬਾਰਡਰ ਬੰਦ ਹੋਣ ਵੇਲੇ ਪਾਕਿਸਤਾਨ ਜਾ ਰਿਹਾ ਸੀ।

ਅਤਿਵਾਦੀ ਗਤੀਵਿਧੀਆਂ ਵਿਚ ਸਰਗਰਮ ਹੋਣ ਦੇ ਸ਼ੱਕ ਉਤੇ ਉਸ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਸ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਉਸ ਦੀ ਭਾਲ ਵਿਚ ਹੈ ਇਸ ਲਈ ਉਹ ਪਾਕਿਸਤਾਨ ਭੱਜਣ ਦੀ ਫ਼ਿਰਾਕ ਵਿਚ ਅਟਾਰੀ ਆਇਆ ਸੀ। ਫ਼ਿਲਹਾਲ ਉਸ ਨੂੰ ਪੰਜਾਬ ਪੁਲਿਸ ਨੂੰ ਸੌਂਪ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement