ਖ਼ਬਰਾਂ |

ਤਾਜ਼ਾ |

ਮੰਤਰੀ ਮੰਡਲ ਵਲੋਂ ਦੰਗਾ ਪੀੜਤਾਂ ਲਈ ਮਕਾਨ ਦੀ ਅਲਾਟਮੈਂਟ ‘ਚ 5 ਫ਼ੀਸਦੀ ਰਾਖਵਾਂਕਰਨ
Published : Feb 17, 2019, 3:40 pm IST
Updated : Feb 17, 2019, 3:40 pm IST
SHARE ARTICLE
Cabinet Meeting
Cabinet Meeting

ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿਚ ਅਤਿਵਾਦ ਪ੍ਰਭਾਵਿਤ ਲੋਕਾਂ ਅਤੇ 1984 ਦੇ ਦੰਗਾ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਅਰਬਨ...

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿਚ ਅਤਿਵਾਦ ਪ੍ਰਭਾਵਿਤ ਲੋਕਾਂ ਅਤੇ 1984 ਦੇ ਦੰਗਾ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਅਰਬਨ ਅਸਟੇਟ/ਨਗਰ ਸੁਧਾਰ ਟਰੱਸਟ/ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਆਦਿ ਵਲੋਂ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਲਈ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਪੰਜ ਫ਼ੀਸਦੀ ਰਾਖਾਵਾਂਕਰਨ ਦੀ ਸਹੂਲਤ ਹੋਰ ਪੰਜ ਸਾਲਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ।

ਅੱਜ ਇਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਨੀਤੀ ਦੀ ਮਿਆਦ 31 ਦਸੰਬਰ, 2016 ਨੂੰ ਪੁੱਗ ਗਈ ਸੀ ਜਿਸ ਨੂੰ ਹੁਣ 31 ਦਸੰਬਰ, 2021 ਤੱਕ ਵਧਾ ਦਿਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਇਸ ਸਬੰਧ ਵਿਚ ਦੰਗਾ ਪੀੜਤ ਕਮੇਟੀ, ਬਰਨਾਲਾ ਤੇ ਸੰਗਰੂਰ ਦੀ ਮੰਗ ਨੂੰ ਵਿਚਾਰਦਿਆਂ ਦੰਗਾ ਪੀੜਤਾਂ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਦੇ ਹਿੱਤ ਵਿਚ ਮਹੱਤਵਪੂਰਨ ਫ਼ੈਸਲਾ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement