ਮੰਤਰੀ ਮੰਡਲ ਵਲੋਂ ਕਿਲਾ ਰਾਏਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਨੂੰ ਪ੍ਰਵਾਨਗੀ
Published : Feb 17, 2019, 6:45 pm IST
Updated : Feb 17, 2019, 6:45 pm IST
SHARE ARTICLE
Cabinet Meeting
Cabinet Meeting

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਸਾਲਾਨਾ...

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਸਾਲਾਨਾ ਰਿਵਾਇਤੀ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਰਾਹ ਪੱਧਰਾ ਕਰ ਦਿਤਾ ਹੈ। ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮੌਜੂਦਾ ਬਜਟ ਸਮਾਗਮ ਦੌਰਾਨ 'ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ (ਪੰਜਾਬ ਅਮੈਂਡਮੈਂਟ) ਬਿਲ, 2019 ਨੂੰ ਕਾਨੂੰਨ ਬਣਾਉਣ ਵਾਸਤੇ ਪੇਸ਼ ਕਰਨ ਲਈ ਹਰੀ ਝੰਡੀ ਦੇ ਦਿਤੀ ਹੈ।

ਸੁਪਰੀਮ ਕੋਰਟ ਵਲੋਂ ਸਾਲ 2014 ਵਿਚ ਪਾਬੰਦੀ ਲਾਏ ਜਾਣ ਤੱਕ ਬੈਲਗੱਡੀਆਂ ਦੀਆਂ ਦੌੜਾਂ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਇਸ ਰੋਕ ਤੋਂ ਬਾਅਦ ਰਾਜਪਾਲ, ਮੁੱਖ ਮੰਤਰੀ ਅਤੇ ਪਸ਼ੂ ਪਾਲਣ ਮੰਤਰੀ ਨੂੰ ਵੱਖ-ਵੱਖ ਲੋਕਾਂ ਨੇ ਮਿਲ ਕੇ ਬੈਲਗੱਡੀਆਂ ਦੀਆਂ ਦੌੜਾਂ ਨੂੰ ਸ਼ੁਰੂ ਕਰਨ ਵਾਸਤੇ ਅਪਣੀ ਪੇਸ਼ਕਾਰੀ ਕੀਤੀ। ਸੂਬਾ ਮੰਤਰੀ ਮੰਡਲ ਨੇ ਪਿਛਲੇ ਸਾਲ ਅਕਤੂਬਰ ਵਿਚ ਹੋਈ ਅਪਣੀ ਮੀਟਿੰਗ ਦੌਰਾਨ ਇਸ ਉਤੇ ਵਿਸਤ੍ਰਤ ਵਿਚਾਰ ਵਟਾਂਦਰਾ ਕੀਤਾ

ਅਤੇ ਕਿਲਾ ਰਾਏਪੁਰ ਖੇਡਾਂ ਨੂੰ ਕਾਨੂੰਨੀ ਤੌਰ 'ਤੇ ਆਗਿਆ ਦੇਣ ਲਈ ਕਾਨੂੰਨ ਬਣਾਏ ਜਾਣ ਦੇ ਹੱਕ ਵਿਚ ਰਾਇ ਦਿਤੀ ਸੀ। ਇਨ੍ਹਾਂ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਤੋਂ ਇਲਾਵਾ ਹੋਰ ਵੀ ਵੱਖ-ਵੱਖ ਪਸ਼ੂ ਸ਼ਮੂਲੀਅਤ ਕਰਦੇ ਹਨ। ਗੌਰਤਲਬ ਹੈ ਕਿ 'ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਐਕਟ, 1960 (ਸੈਂਟਰਲ ਐਕਟ 59 ਆਫ 1960) ਪਸ਼ੂਆਂ 'ਤੇ ਗੈਰਜ਼ਰੂਰੀ ਅਤਿੱਆਚਾਰ ਨੂੰ ਰੋਕਣ ਲਈ ਬਣਾਇਆ ਗਿਆ ਸੀ।

ਇਸ ਐਕਟ ਵਿਚ ਵਿਸ਼ੇਸ਼ ਹਾਲਤਾਂ 'ਚ ਇਸ ਦੀਆਂ ਵਿਵਸਥਾਵਾਂ ਨੂੰ ਅਮਲ ਵਿਚ ਲਿਆਉਣ ਤੋਂ ਛੋਟ ਦੇਣ ਦੀ ਜ਼ਰੂਰਤ ਨੂੰ ਵੀ ਮਾਨਤਾ ਦਿਤੀ ਗਈ ਸੀ। ਸੂਬਾ ਸਰਕਾਰ ਨੇ 1960 ਦੇ ਸੈਂਟਰਲ ਐਕਟ 59 ਦੀਆਂ ਵਿਵਸਥਾਵਾਂ ਤੋਂ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿਚ ਬੈਲਗੱਡੀਆਂ ਦੀਆਂ ਦੌੜਾਂ ਨੂੰ ਕਰਵਾਉਣ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਰਿਵਾਇਤੀ ਦਿਹਾਤੀ ਖੇਡ ਸਮਾਰੋਹਾਂ ਅਤੇ ਮੇਲਿਆਂ ਵਲੋਂ ਨਿਭਾਏ ਗਏ ਮਹੱਤਵਪੂਰਨ ਭੂਮਿਕਾ ਦੇ ਮੱਦੇਨਜ਼ਰ ਅਜਿਹਾ ਕੀਤਾ ਗਿਆ ਹੈ।

ਕਿਲਾ ਰਾਏਪੁਰ (ਲੁਧਿਆਣਾ) ਵਿਖੇ ਇਹ 1930 ਤੋਂ ਚੱਲ ਰਹੇ ਹਨ ਜੋ ਖੇਡ ਭਾਵਨਾ ਨੂੰ ਵਧਾਉਂਦੇ ਹਨ। ਸਰਕਾਰ ਮਹਿਸੂਸ ਕਰਦੀ ਹੈ ਕਿ ਖੇਡਾਂ ਸੱਭਿਆਚਾਰ, ਵਿਰਾਸਤ ਅਤੇ ਪੰਜਾਬ ਦੀ ਰਿਵਾਇਤ ਨੂੰ ਅਮੀਰ ਬਣਾਉਂਦੀਆਂ ਹਨ ਅਤੇ ਇਹ ਦਿਹਾਤੀ ਪੰਜਾਬ ਵਿਚ ਖਾਸ ਤੌਰ 'ਤੇ ਮਨੋਰੰਜਨ ਦਾ ਬਹੁਤ ਵੱਡਾ ਸਰੋਤ ਹਨ। ਇਸ ਪਿਛੋਕੜ ਵਿਚ ਸੂਬਾ ਸਰਕਾਰ ਨੇ 1960 ਦੇ ਸੈਂਟਰਲ ਐਕਟ 59 ਨੂੰ ਸੂਬੇ ਵਿਚ ਲਾਗੂ ਕਰਨ ਵਾਸਤੇ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਸਾਲਾਨਾ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿਚ ਬੈਲਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਲਈ ਪ੍ਰਵਾਨਗੀ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement