
ਉਨ੍ਹਾਂ ਕਿਹਾ ਕਿ ਭਾਵੇਂ ਸਿੱਧੂ ਨੇ ਅਪਣੀ ਮਨਸ਼ਾ ਤੋਂ ਭਾਜਪਾ ਹਾਈ ਕਮਾਨ ਕੋਲ...
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਵਿਚੋਂ ਅਸਤੀਫ਼ਾ ਦੇਣ ਬਾਅਦ ਹਾਸ਼ੀਏ 'ਤੇ ਗਏ ਨਵਜੋਤ ਸਿੰਘ ਸਿੱਧੂ ਦੇ ਮੁੜ ਸਰਗਰਮ ਹੋਣ ਦੀਆਂ ਕਨਸ਼ੋਆਂ ਦਾ ਬਾਜ਼ਾਰ ਗਰਮ ਹੈ। ਸਿਆਸੀ ਘਟਨਾਵਾਂ 'ਤੇ ਤਿਰਛੀ ਨਜ਼ਰ ਰੱਖਣ ਵਾਲਿਆਂ ਅਨੁਸਾਰ 'ਸਿਆਸੀ ਚੁਪੀ' ਹੇਠ ਚੱਲ ਰਹੇ ਨਵਜੋਤ ਸਿੰਘ ਸਿੱਧੂ ਬਿਨਾਂ ਮੂੰਹ ਖੋਲ੍ਹੇ ਹੀ ਸਿਆਸੀ ਮਹਿਫ਼ਲਾਂ ਦਾ ਸ਼ਿੰਗਾਰ ਬਣੇ ਹੋਏ ਹਨ। ਕਾਂਗਰਸ ਹਾਈ ਕਮਾਂਡ ਵਲੋਂ ਸਿੱਧੂ ਨੂੰ ਪਾਰਟੀ ਅੰਦਰ ਟਿਕਾਈ ਰੱਖਣ ਲਈ ਆਉਣ ਵਾਲੇ ਦਿਨਾਂ 'ਚ ਵੱਡਾ ਸਿਆਸੀ ਫ਼ੈਸਲਾ ਲੈਣ ਸਬੰਧੀ ਵੀ ਖ਼ਬਰਾਂ ਉਡ ਰਹੀਆਂ ਹਨ। ਪਰ ਕੱਲ੍ਹ ਐਤਵਾਰ ਨੂੰ ਉਹਨਾਂ ਨੂੰ
Navjot Singh Sidhu
ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਵਲੋਂ ਸਿੱਧੂ 'ਤੇ ਸਿਆਸੀ ਹਮਲਾ ਕਰਦਿਆਂ ਕਿਹਾ ਗਿਆ ਕਿ ਸਿੱਧੂ ਨੇ ਭਾਜਪਾ ਨੂੰ ਮੁੱਖ ਮੰਤਰੀ ਦੀ ਕੁਰਸੀ ਮਿਲਣ ਦੀ ਲਾਲਸਾ ਪੂਰੀ ਨਾ ਹੋਣ ਕਾਰਨ ਛੱਡਿਆ ਸੀ। ਉਨ੍ਹਾਂ ਕਿਹਾ ਕਿ ਅਪਣੀ ਇਸੇ ਲਾਲਸਾ ਤਹਿਤ ਹੀ ਉਨ੍ਹਾਂ ਦਾ ਝੁਕਾਅ ਪਹਿਲਾਂ ਆਮ ਆਦਮੀ ਪਾਰਟੀ ਵੱਲ ਹੋਇਆ। ਜਦੋਂ ਉਨ੍ਹਾਂ ਦੀ ਉਥੇ ਵੀ ਦਾਲ ਨਾ ਗਲੀ ਤਾਂ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ।
BJP
ਉਨ੍ਹਾਂ ਕਿਹਾ ਕਿ ਭਾਵੇਂ ਸਿੱਧੂ ਨੇ ਅਪਣੀ ਮਨਸ਼ਾ ਤੋਂ ਭਾਜਪਾ ਹਾਈ ਕਮਾਨ ਕੋਲ ਜ਼ਾਹਰ ਨਹੀਂ ਸੀ ਕੀਤਾ, ਪਰ ਉਨ੍ਹਾਂ ਦਾ ਅਸਲ ਮਕਸਦ ਇਹੀ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਸਿਆਸਤ ਵਿਚ ਲਿਆਉਣ ਵਾਲੇ ਭਾਜਪਾ ਆਗੂ ਅਰੁਣ ਜੇਤਲੀ ਸਨ, ਪਰ ਸਿੱਧੂ ਨੇ ਉਨ੍ਹਾਂ ਦਾ ਵੀ ਉਸ ਸਮੇਂ ਸਾਥ ਛੱਡਿਆ ਜਦੋਂ ਉਨ੍ਹਾਂ ਨੂੰ ਇਸ ਦੀ ਸਭ ਤੋਂ ਜ਼ਿਆਦਾ ਲੋੜ ਸੀ। ਉਨ੍ਹਾਂ ਕਿਹਾ ਕਿ ਹਰ ਆਗੂ ਨੂੰ ਪਾਰਟੀ ਦੀਆਂ ਨੀਤੀਆਂ ਮੁਤਾਬਕ ਚੱਲਣਾ ਪੈਂਦਾ ਹੈ ਪਰ ਨਵਜੋਤ ਸਿੰਘ ਸਿੱਧੂ ਅਜਿਹਾ ਨਹੀਂ ਕਰਦੇ।
Arvind Kejriwal
ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਅੰਦਰ ਰਹਿਣ ਦੀ ਸੂਰਤ ਵਿਚ ਸਿੱਧੂ ਦੀ ਗੱਲ ਮੰਨਣ ਦੀ ਵਧੇਰੇ ਸੰਭਾਵਨਾ ਸੀ ਪਰ ਉਹ ਅਜਿਹਾ ਕਰਨ 'ਚ ਨਾਕਾਮ ਰਹੇ ਹਨ। ਦਿੱਲੀ ਚੋਣਾਂ 'ਚ 'ਆਪ ਦੀ ਜਿੱਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਬਾਰੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਆਮ ਆਦਮੀ ਪਾਰਟੀ ਦੇ ਸੰਪਰਕ 'ਚ ਆ ਰਹੇ ਹਨ ਹਾਲਾਂਕਿ ਇਨ੍ਹਾਂ ਕਿਆਸਰਾਈਆਂ ਦਾ ਸਬੰਧ ਉਨ੍ਹਾਂ ਦੇ ਫੇਸਬੁੱਕ ਪੇਜ਼ਾਂ ਦੇ ਨਾਲ ਹੈ, ਜੋ ਕਿ ਦਿੱਲੀ ਦੀਆਂ ਚੋਣਾਂ ਤੋਂ ਬਾਅਦ ਅਚਾਨਕ ਸਰਗਰਮ ਹੋ ਰਹੇ ਹਨ।
Kejriwal and Sidhu
ਉੱਡ ਰਹੀਆਂ ਖਬਰਾਂ 'ਚ ਇਹ ਵੀ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਦਿੱਲੀ ਦੀਆਂ ਚੋਣਾਂ ਦੀ ਰਣਨੀਤੀ ਘੜਨ ਵਾਲੇ ਪ੍ਰਸ਼ਾਤ ਕਿਸ਼ੋਰ ਇਕ ਪੁੱਲ ਦਾ ਕੰਮ ਕਰ ਸਕਦੇ ਹਨ। ਇਸ ਦੀ ਸਲਾਹ ਖੁਦ ਪ੍ਰਸ਼ਾਦ ਕਿਸ਼ੋਰ ਕੇਜਰੀਵਾਲ ਨੂੰ ਦੇ ਚੁੱਕੇ ਹਨ। ਅਜਿਹਾ ਇਸ ਲਈ ਹੈ ਕਿਉਂਕਿ ਦਿੱਲੀ ਫਤਹਿ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਨਜ਼ਰ ਹੁਣ ਪੰਜਾਬ 'ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਤੇ ਹੈ।
Navjot Singh Sidhu
ਆਮ ਆਦਮੀ ਪਾਰਟੀ ਨੂੰ ਹੁਣ ਪੰਜਾਬ ਵਿਚ ਮੁੱਖ ਮੰਤਰੀ ਦੀ ਤਲਾਸ਼ ਹੈ ਤੇ ਉਹ ਮੁੱਖ ਮੰਤਰੀ ਦੇ ਚਿਹਰੇ ਵਜੋਂ ਨਵਜੋਤ ਸਿੰਘ ਸਿੱਧੂ ਨੂੰ ਦੇਖਣਾ ਚਾਹੁੰਦੇ ਹਨ। ਫੇਸਬੁੱਕ ਪੇਜ਼ ਤੇ ਸਿੱਧੂ ਦੇ ਸਟਾਇਲ ਚ ਸ਼ਾਇਰੀ ਲਿਖੀ ਗਈ ਹੈ ਕਿ ਕੁੱਛ ਹੀ ਦੇਰ ਕੀ ਖਾਮੋਸ਼ੀ ਹੈ ਅਬ ਕਾਨੋਂ ਮੇਂ ਸ਼ੋਰ ਆਏਗਾ, ਤੁਮਹਾਰਾ ਤੋਂ ਸਿਰਫ ਵਕਤ ਹੈ ਸਿੱਧੂ ਕਾ ਦੌਰ ਆਏਗਾ। ਇਸ ਤਰ੍ਹਾਂ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਅਪਣੀ ਚੁੱਪੀ ਕਿਸੇ ਵੱਡੇ ਧਮਾਕੇ ਨਾਲ ਹੀ ਤੋੜਨਗੇ। ਉਹ ਸਿਆਸਤ ਵਿਚ ਧਮਾਕੇਦਾਰ ਐਂਟਰੀ ਕਰ ਸਕਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।