ਆਪਣੀ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਕਰਮਚਾਰੀ ਹੁਣ ਹਰ ਮਹੀਨੇ ਹੋਣਗੇ ਸਨਮਾਨਿਤ 
Published : Feb 17, 2020, 11:07 am IST
Updated : Feb 17, 2020, 12:03 pm IST
SHARE ARTICLE
File Photo
File Photo

ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲਸ ਅਧਿਕਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਉੱਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਸ...

ਚੰਡੀਗੜ੍ਹ- ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲਸ ਅਧਿਕਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਉੱਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਸ ਕਰਮਚਾਰੀਆਂ ਨੂੰ ਮਾਨਤਾ ਦੇਣ ਲਈ ਇਕ ਮਹੀਨਾਵਾਰ 'ਮਾਣ ਤੇ ਪ੍ਰਸ਼ੰਸਾ' ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਪਹਿਲਕਦਮੀ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਪੀ. ਪੀ. ਏ. ਫਿਲੌਰ ਵਿਖੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਕੀਤੀ ਗਈ ਅਤੇ ਤਿੰਨ ਮਹਿਲਾ ਸਬ ਇੰਸਪੈਕਟਰਾਂ ਸਮੇਤ 15 ਪੁਲਿਸ ਮੁਲਾਜ਼ਮਾਂ ਨੂੰ ਡੀ. ਜੀ. ਪੀ. ਕਮੈਂਡੇਸ਼ਨ ਡਿਸਕ ਨਾਲ ਸਨਮਾਨਤ ਕੀਤਾ ਗਿਆ।

DGP Dinkar GuptaDGP Dinkar Gupta

ਪੁਰਸਕਾਰ ਹਾਸਲ ਕਰਨ ਵਾਲਿਆਂ 'ਚ ਦੋ ਇੰਸਪੈਕਟਰ, ਛੇ ਸਬ-ਇੰਸਪੈਕਟਰ, ਤਿੰਨ ਸਹਾਇਕ ਸਬ-ਇੰਸਪੈਕਟਰ, ਇਕ ਹੈੱਡ ਕਾਂਸਟੇਬਲ ਅਤੇ ਤਿੰਨ ਕਾਂਸਟੇਬਲ ਸ਼ਾਮਲ ਸਨ। ਡੀ. ਜੀ. ਪੀ. ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੁਆਰਾ ਆਪਣੀਆਂ ਡਿਊਟੀਆਂ ਦੌਰਾਨ ਨਿਭਾਈਆਂ ਜਾ ਰਹੀਆਂ ਬੇਮਿਸਾਲ ਸੇਵਾਵਾਂ ਅਤੇ ਪੇਸ਼ੇਵਰ ਕੰਮਾਂ ਨੂੰ ਮਾਨਤਾ ਦੇਣਾ ਅਤੇ ਸਰਹੱਦੀ ਸੂਬਿਆਂ 'ਚ ਤੈਨਾਤ ਪੁਲਿਸ ਬਲਾਂ ਦੇ ਮਨੋਬਲ ਨੂੰ ਹੋਰ ਉੱਚਾ ਕਰਨਾ ਹੈ,

Punjab Police Dancing Video ViralPunjab Police 

ਜੋ ਭਾਰੀ ਚੁਣੌਤੀਆਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਸਕੀਮ ਪੁਲਿਸ ਮੁਲਾਜ਼ਮਾਂ ਨੂੰ ਵਧੀਆ ਕਾਰਗੁਜ਼ਾਰੀ ਦੇ ਕੇ ਆਪਣੇ ਪੇਸ਼ੇ 'ਚ ਹੋਰ ਉੱਨਤੀ ਕਰਨ ਲਈ ਪ੍ਰੇਰਿਤ ਕਰੇਗੀ। ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਪਹਿਲ ਕਦਮੀ ਨੂੰ ਮਹੀਨਾਵਾਰ ਰੂਪ 'ਚ ਲਿਆਉਣ ਦੀ ਯੋਜਨਾ ਬਣਾਈ ਹੈ ਅਤੇ ਉਹ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨਾਲ ਨਿੱਜੀ ਤੌਰ 'ਤੇ ਗੱਲਬਾਤ ਕਰਨਗੇ

PhotoPhoto

ਅਤੇ ਉਨ੍ਹਾਂ ਲਈ ਚੰਡੀਗੜ੍ਹ ਦੇ ਪੰਜਾਬ ਪੁਲਸ ਹੈੱਡਕੁਆਰਟਰ ਵਿਖੇ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਵੀ ਕਰਨਗੇ। ਹਰੇਕ ਮਹੀਨੇ ਦੀ 25 ਤਰੀਕ ਤੱਕ ਵੱਖ-ਵੱਖ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਤੋਂ ਨਾਮਜ਼ਦਗੀਆਂ ਦੀ ਮੰਗ ਕੀਤੀ ਜਾਵੇਗੀ। ਨਾਵਾਂ ਦਾ ਐਲਾਨ ਹਰੇਕ ਮਹੀਨੇ ਦੀ 5 ਤਰੀਕ ਤੱਕ ਕੀਤਾ ਜਾਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement