
ਆਮ ਆਦਮੀ ਪਾਰਟੀ ਦੀ ਤੀਜੀ ਵਾਰ ਹੋਈ ਸ਼ਾਨਦਾਰ...
ਪਟਿਆਲਾ: ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਆੜੇ ਹੱਥੀਂ ਲਿਆ ਹੈ। ਉਹਨਾਂ ਨੇ ਸਵਾਲ ਚੁੱਕਦੇ ਹੋਏ ਸਿੱਧਾ ਤੇ ਤਿੱਖਾ ਹਮਲਾ ਕੀਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ 3 ਸਾਲ ਬੀਤ ਚੁੱਕੇ ਹਨ ਤੇ ਅਜੇ ਤਕ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਕੋਈ ਸਜ਼ਾ ਜਾਂ ਉਹਨਾਂ ਤੇ ਕੋਈ ਕਾਰਵਾਈ ਨਹੀਂ ਹੋਈ। ਬਾਦਲ ਅਤੇ ਅਮਰਿੰਦਰ ਦੋਵੇਂ ਰਲੇ ਹੋਏ ਹਨ ਅਤੇ ਉਹ ਲੋਕਾਂ ਨੂੰ ਮੂਰਖ ਬਣਾ ਰਹੇ ਹਨ।
Sukhdev Singh Dhindsa
ਅਮਰਿੰਦਰ ਸਿੰਘ ਲੋਕਾਂ ਨੂੰ ਜਵਾਬ ਦੇਣ ਕਿ ਉਹਨਾਂ ਨੇ ਬਰਗਾੜੀ ਕਾਂਡ ਦੇ ਦੋਸ਼ੀਆਂ ਖਿਲਾਫ ਹੁਣ ਤਕ ਕਾਰਵਾਈ ਕਿਉਂ ਨਹੀਂ ਕੀਤੀ? ਸ. ਢੀਂਡਸਾ ਨੇ ਇਹ ਗੱਲ ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਬੀਬਾ ਅਮਰਜੀਤ ਕੌਰ (ਸੀਨੀਅਰ ਅਕਾਲੀ ਆਗੂ) ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਅਸਲ ਵਿਚ ਲੋਕਾਂ ਲਈ ਇਹ ਸੱਚ ਜਾਣਨਾ ਜ਼ਰੂਰੀ ਹੈ ਕਿ ਅਮਰਿੰਦਰ ਅਤੇ ਬਾਦਲ ਰਲ ਕੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਦੱਬ ਰਹੇ ਹਨ।
Capt. Amrinder Singh and Sukhbir Singh Badal
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਮੇਤ ਹੁਣ ਤੱਕ ਅਮਰਿੰਦਰ ਕਈ ਜਾਂਚ ਕਰਵਾ ਚੁੱਕੇ ਹਨ ਪਰ ਕਰ ਕੁਝ ਵੀ ਨਹੀਂ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਐਸਜੀਪੀਸੀ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਉਣਾ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਰੱਖਣਾ ਉਹਨਾਂ ਦਾ ਮੁੱਖ ਟੀਚਾ ਹੈ। ਸ਼੍ਰੋਮਣੀ ਕਮੇਟੀ ਸਿੱਖਾਂ ਦੀ ਧਾਰਮਿਕ ਸੰਸਥਾ ਹੈ ਇਸ ਦਾ ਬਾਦਲਾਂ ਨੇ ਸਿਆਸੀਕਰਨ ਕਰ ਕੇ ਇਸ ਦੀ ਮਾਣ-ਮਰਿਆਦਾ ਦਾ ਘਾਣ ਕੀਤਾ ਹੈ।
Sukhdev Singh Dhindsa and badals
ਦਸ ਦਈਏ ਕਿ ਆਮ ਆਦਮੀ ਪਾਰਟੀ ਦੀ ਤੀਜੀ ਵਾਰ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਲੋਕਾਂ ਨੂੰ ਲਗ ਰਿਹਾ ਹੈ ਕਿ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਹੀ ਆਵੇ। ਲੋਕ ਕਾਂਗਰਸ ਅਤੇ ਅਕਾਲੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਲੋਕ ਚਾਹੁੰਦੇ ਹਨ ਕਿ ਪੰਜਾਬ ਵਿਚ ਅਜਿਹਾ ਮੁੱਖ ਮੰਤਰੀ ਕਮਾਨ ਸੰਭਾਲੇ ਜੋ ਪੰਜਾਬ ਨੂੰ ਫਿਰ ਤੋਂ ਰੰਗਲਾ ਬਣਾ ਦੇਵੇ। ਦਸ ਦਈਏ ਕਿ ਪੰਜਾਬ ਵਿਚ ਅਗਲਾ ਮੁੱਖ ਮੰਤਰੀ ਚੁਣਨ ਲਈ ਸਿੱਧੂ ਨੂੰ ਦੇਖਿਆ ਜਾ ਰਿਹਾ ਹੈ ਪਰ ਇਸ ਬਾਰੇ ਅਜੇ ਤਕ ਕੋਈ ਪੁਖਤਾ ਜਾਣਕਾਰੀ ਹਾਸਲ ਨਹੀਂ ਹੋਈ।
Sukhdev Dhindsa
ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਬਾਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਪਹਿਲਾਂ ਹੀ ਦੇ ਚੁੱਕੇ ਹਨ ਤੇ ਢੀਂਡਸਾ ਦੀ ਇਸ ਫੇਰੀ ਮੌਕੇ ਅਕਾਲੀ ਦਲ ਦੇ ਵਰਕਰਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪੱਧਰ ਦੇ ਆਗੂ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਢੀਂਡਸਾ ਅਕਾਲੀ ਲੀਡਰਸ਼ਿਪ ਨਾਲ ਆਪਣੀ ਨਰਾਜ਼ਗੀ ਖੁੱਲ੍ਹ ਕੇ ਜ਼ਾਹਰ ਕਰਨ ਤੋਂ ਗੁਰੇਜ਼ ਕਰਦੇ ਰਹੇ ਹਨ ਪਰ 18 ਦਸੰਬਰ ਦੇ ਇਕੱਠ ਵਿਚ ਉਨ੍ਹਾਂ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।