
ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਨਤੀਜੇ ਅੱਜ ਆਏ ਹਨ ਜਿਸ ਵਿੱਚ...
ਅੰਮ੍ਰਿਤਸਰ: ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਨਤੀਜੇ ਅੱਜ ਆਏ ਹਨ ਜਿਸ ਵਿੱਚ ਅੰਮ੍ਰਿਤ ਅਤੇ ਵਾਰਡ ਨੰਬਰ 37 ਦੇ ਉਮੀਦਵਾਰ ਨੂੰ ਜਿੱਤ ਹਾਸਲ ਹੋਈ ਹੈ ਉਥੇ ਹੀ ਕਾਂਗਰਸੀ ਉਮੀਦਵਾਰ ਦੇ ਨਾਲ ਅੰਮ੍ਰਿਤਸਰ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਸ਼ਹੀਦਗੰਜ ਸਾਹਿਬ ਬਾਬਾ ਦੀਪ ਸਿੰਘ ਦੇ ਸਥਾਨ ’ਤੇ ਨਤਮਸਤਕ ਹੋਣ ਲਈ ਪਹੁੰਚੇ ਉੱਥੇ ਹੀ ਇੰਦਰਬੀਰ ਸਿੰਘ ਬੁਲਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਜਿੱਤ ਇਤਿਹਾਸਕ ਜਿੱਤ ਹੈ।
Akali Dal
ਕਿਉਂਕਿ ਇਸ ਨੌਜਵਾਨ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣੇ ਵਾਰਡ ਵਿਚ ਕੰਮ ਕੀਤਾ ਗਿਆ ਸੀ ਉਥੇ ਹੀ ਉਨ੍ਹਾਂ ਕਿਹਾ ਕਿ ਇਹ ਪਹਿਲੀਆਂ ਚੋਣਾਂ ਹਨ ਜਿਸ ਵਿਚ ਕਿਸੇ ਵੀ ਵਿਅਕਤੀ ਨੂੰ ਚਪੇੜ ਤਕ ਨਹੀਂ ਮਾਰੀ ਗਈ ਇੰਦਰਬੀਰ ਸਿੰਘ ਬੁਲਾਰੀਆ ਨੂੰ ਪੁੱਛੇ ਗਏ ਸਵਾਲ ਤੇ ਉਨ੍ਹਾਂ ਦੱਸਿਆ ਕਿ ਜੋ ਡੰਪ ਦੀ ਗੱਲ ਅਕਾਲੀ ਦਲ ਕਰ ਰਿਹਾ ਹੈ।
Congress BJP, AAP
ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਡੰਪ ਦਾ ਕੰਮ ਚੱਲ ਰਿਹਾ ਹੈ ਅਤੇ 8 ਮਹੀਨੇ ਇਸ ਮੈਚ ਵਿੱਚ ਇਹ ਕੰਮ ਸਮਾਪਤ ਕਰ ਦਿੱਤਾ ਜਾਵੇਗਾ ਉਥੇ ਹੀ ਉਨ੍ਹਾਂ ਨੇ ਬੀਜੇਪੀ ਤੇ ਬੋਲਦੇ ਹੋਏ ਕਿਹਾ ਕਿ ਬੀਜੇਪੀ ਦਾ ਸਫ਼ਾਇਆ ਜਿਸ ਤਰ੍ਹਾਂ ਪੰਜਾਬ ਵਿੱਚ ਹੋ ਚੁੱਕਾ ਹੈ ਉਸ ਰਾਹੀਂ ਹੁਣ ਅਕਾਲੀ ਦਲ ਦਾ ਸਫਾਇਆ ਵੀ ਪੰਜਾਬ ਵਿੱਚ ਨਿਸ਼ਚਿਤ ਹੈ।