ਕੈਪਟਨ ਅਮਰਿੰਦਰ ਸਿੰਘ ਨੇ ਨਗਰ ਨਿਗਮ ਚੋਣ ਨਤੀਜਿਆਂ ਨੂੰ 2022 ਵਿਧਾਨ ਸਭਾ ਚੋਣਾਂ ਦੀ ਝਲਕ ਦੱਸਿਆ
Published : Feb 17, 2021, 6:49 pm IST
Updated : Feb 17, 2021, 6:49 pm IST
SHARE ARTICLE
Captain Amrinder Singh
Captain Amrinder Singh

ਸੂਬੇ ਦੇ ਲੋਕਾਂ ਤੇ ਸੁਨੀਲ ਜਾਖੜ ਦੀ ਅਗਵਾਈ 'ਚ ਸੂਬਾਈ ਕਾਂਗਰਸ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ...

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬਾਈ ਮਿਊਂਸਿਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਨਾ ਸਿਰਫ ਉਨ੍ਹਾਂ ਦੀ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੀ ਪ੍ਰੋੜ੍ਹਤਾ ਦੱਸਿਆ ਸਗੋਂ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਭਾਜਪਾ ਦੀਆਂ ਲੋਕ ਮਾਰੂ ਨੀਤਿਆਂ ਖਿਲਾਫ ਫ਼ਤਵਾ ਗਰਦਾਨਿਆ।

Captain Amrinder SinghCaptain Amrinder Singh

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੇ ਸਮੂਹ ਵਿਧਾਇਕਾਂ, ਮੈਂਬਰਾਂ ਅਤੇ ਵਰਕਰਾਂ ਨੂੰ ਇਨ੍ਹਾਂ ਮਿਊਂਸਿਪਲ ਚੋਣਾਂ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਗਏ, ਵਿੱਚ ਹੂੰਝਾ ਫੇਰੂ ਜਿੱਤ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਨ੍ਹਾਂ ਤਿੰਨਾਂ ਪਾਰਟੀਆਂ ਦੇ ਵੰਡ ਪਾਊ, ਗੈਰ-ਲੋਕਤੰਤਰੀ, ਗੈਰ-ਸੰਵਿਧਾਨਿਕ ਅਤੇ ਪਿਛਾਂਹ ਖਿਚੁ ਏਜੰਡੇ ਨੂੰ ਪੂਰੀ ਤਰ੍ਹਾਂ ਨਾਲ ਰੱਦ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਨਕਾਰਾਤਮਕ ਅਤੇ ਭੈੜੀਆਂ ਤਾਕਤਾਂ ਨੂੰ ਭਾਂਜ ਦੇਣ ਲਈ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ ਜੋ ਕਿ ਪੰਜਾਬ ਅਤੇ ਇਸ ਦੇ ਭਵਿੱਖ ਨੂੰ ਬਰਬਾਦ ਕਰਨ ਉਤੇ ਤੁਲੀਆਂ ਹੋਈਆਂ ਸਨ।

Sunil JakharSunil Jakhar

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਅਮਲ ਵਿੱਚ ਲਿਆਂਦੇ ਜਾਣ ਤੋਂ ਬਾਅਦ ਇਹ ਪਹਿਲੀਆਂ ਵੱਡੀਆਂ ਚੋਣਾਂ ਸਨ ਜਿਨ੍ਹਾਂ ਨੇ ਲੋਕਾਂ ਵਿੱਚ ਭਾਜਪਾ ਖਿਲਾਫ਼ ਪਾਏ ਜਾ ਰਹੇ ਗੁੱਸੇ ਨੂੰ ਸਾਹਮਣੇ ਲੈ ਆਂਦਾ ਹੈ, ਜਿਹੜੀ ਪਾਰਟੀ ਆਪਣੇ ਸਾਬਕਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਵਿੱਚ ਆਪ ਦੀ ਮਿਲੀਭੁਗਤ ਨਾਲ ਕਿਸਾਨ ਵਿਰੋਧੀ ਬਿੱਲ ਲਾਗੂ ਕਰਵਾਉਣ ਦੀ ਜ਼ਿੰਮੇਵਾਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਤਬਾਹ ਕਰਨ ਦੇ ਸਪੱਸ਼ਟ ਮਨਸੂਬੇ ਨਾਲ ਕਿਸਾਨਾਂ ਦੇ ਹੱਕਾਂ ਨੂੰ ਆਪਣੇ ਪੈਰਾਂ ਹੇਠਾਂ ਦਰੜਿਆ।

electionselections

ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਵੱਲੋਂ ਵਹਾਏ ਗਏ ਮਗਰਮੱਛ ਦੇ ਹੰਝੂਆਂ ਅਤੇ ਡਰਾਮੇਬਾਜ਼ੀ ਨੂੰ ਸੂਬੇ ਦੇ ਲੋਕਾਂ ਨੇ ਚੰਗੀ ਤਰ੍ਹਾਂ ਸਮਝਦੇ ਹੋਏ ਸਿਆਸਤ ਕਰ ਰਹੀਆਂ ਇਨ੍ਹਾਂ ਪਾਰਟੀਆਂ ਨੂੰ ਠੋਕਵਾਂ ਜਵਾਬ ਦਿੱਤਾ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਜਦੋਂ ਕਾਂਗਰਸ ਦੇ ਮੁਕਾਬਲੇ ਅਕਾਲੀ ਦਲ, ਆਪ ਅਤੇ ਭਾਜਪਾ ਨੇੜੇ-ਤੇੜੇ ਵੀ ਨਹੀਂ ਢੁਕ ਸਕੀਆਂ ਅਤੇ ਇੱਥੋਂ ਤੱਕ ਕਿ ਕਈ ਵਾਰਡਾਂ ਵਿੱਚ ਆਜ਼ਾਦ ਉਮੀਦਵਾਰਾਂ ਤੋਂ ਵੀ ਪਿੱਛੇ ਰਹਿ ਗਈਆਂ।

electionselections

ਇਸ ਨਾਲ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਦੇ ਵੋਟਰਾਂ ਨੇ ਸੁਚੱਜੇ ਪ੍ਰਸ਼ਾਸਨ ਅਤੇ ਤਰੱਕੀ ਦੇ ਹੱਕ ਵਿੱਚ ਫੈਸਲਾ ਦਿੰਦੇ ਹੋਏ ਸਪੱਸ਼ਟ ਰੂਪ ਵਿੱਚ ਇਨ੍ਹਾਂ ਪਾਰਟੀਆਂ ਦੀ ਸੌੜੀ ਸਿਆਸੀ ਸੋਚ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪਾਰਟੀਆਂ ਨੂੰ ਪੰਜਾਬ ਦੇ ਮਸਲਿਆਂ ਤੋਂ ਦੂਰ ਰਹਿਣ ਦਾ ਇਹ ਇਕ ਸਾਫ਼ ਤੇ ਸਪੱਸ਼ਟ ਸੁਨੇਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਨ੍ਹਾਂ ਪਾਰਟੀਆਂ ਦੁਆਰਾ ਸੂਬੇ ਦੇ ਲੋਕਾਂ ਨਾਲ ਕੀਤੀ ਗਈ ਧੋਖਾਧੜੀ ਅਤੇ ਫਰੇਬ ਨੂੰ ਨਾ ਤਾਂ ਮੁਆਫ਼ ਕਰਨ ਅਤੇ ਨਾ ਹੀ ਭੁੱਲਣ ਲਈ ਤਿਆਰ ਹੈ।

electionelection

ਆਖ਼ਰੀ ਨਤੀਜਿਆਂ ਮੁਤਾਬਕ ਕਾਂਗਰਸ ਨੇ 1815 ਵਾਰਡਾਂ (ਮਿਊਂਸਪਲ ਕੌਂਸਲਾਂ) ਵਿੱਚੋਂ 1199 ਅਤੇ ਨਗਰ ਨਿਗਮਾਂ ਦੀਆਂ 350 ਸੀਟਾਂ ਵਿੱਚੋਂ 281 ਉਤੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਅਕਾਲੀ ਦਲ ਨੂੰ ਮਿਊਂਸਪਲ ਕੌਂਸਲਾਂ ਵਿੱਚ 289 ਅਤੇ ਨਗਰ ਨਿਗਮਾਂ ਵਿੱਚ 33, ਭਾਜਪਾ ਨੂੰ ਮਿਊਂਸਿਪਲ ਕੌਂਸਲਾਂ ਵਿੱਚ 38 ਅਤੇ ਨਗਰ ਨਿਗਮਾਂ ਵਿੱਚ 20 ਤੇ ਆਪ ਨੂੰ ਮਿਊਂਸਿਪਲ ਕੌਂਸਲਾਂ ਵਿੱਚ 57 ਅਤੇ ਨਗਰ ਨਿਗਮਾਂ ਵਿੱਚ 9 ਸੀਟਾਂ ਹਾਸਲ ਹੋਈਆਂ। ਬਾਕੀ ਦੀਆਂ ਸੀਟਾਂ 'ਤੇ ਜ਼ਿਆਦਾਤਰ ਆਜ਼ਾਦ ਉਮੀਦਵਾਰਾਂ ਦਾ ਕਬਜ਼ਾ ਰਿਹਾ ਜਦੋਂ ਕਿ ਬਹੁਜਨ ਸਮਾਜ ਪਾਰਟੀ (ਕੇ) ਅਤੇ ਸੀ.ਪੀ.ਆਈ. ਨੂੰ ਕ੍ਰਮਵਾਰ 13 ਅਤੇ 12 ਵਾਰਡਾਂ ਵਿੱਚ ਜਿੱਤ ਹਾਸਲ ਹੋਈ।

Election BoycottElection 

ਸਾਲ 2015 ਦੀਆਂ ਬਠਿੰਡਾ, ਹੁਸ਼ਿਆਰਪੁਰ, ਮੋਗਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਹੋਈਆਂ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਮਿਲੀਆਂ 11 ਸੀਟਾਂ ਦੇ ਮੁਕਾਬਲੇ ਹੁਣ ਸਥਿਤੀ ਵੱਡੀ ਪੱਧਰ 'ਤੇ ਕਾਂਗਰਸ ਦੇ ਪੱਖ ਵਿੱਚ ਹੈ। ਇਸ ਦਾ ਅੰਦਾਜ਼ਾ ਇਸੇ ਤੋਂ ਲਗਦਾ ਹੈ ਕਿ ਪਾਰਟੀ ਨੇ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਦੇ ਹੋਏ 149 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਹੀ ਵਾਰਡਾਂ ਵਿੱਚ ਸਾਲ 2015 ਦੀਆਂ 356 ਸੀਟਾਂ ਦੇ ਮੁਕਾਬਲੇ ਕਾਂਗਰਸ ਨੇ ਹੁਣ 1480 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।

Congress PartyCongress Party

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,'' ਇਨ੍ਹਾਂ ਨਤੀਜਿਆਂ ਨਾਲ ਇਨ੍ਹਾਂ ਸਾਰੀਆਂ ਪਾਰਟੀਆਂ ਨੂੰ ਇਕ ਵਰ੍ਹੇ ਤੋਂ ਵੀ ਘੱਟ ਸਮੇਂ ਦੇ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੈਦਾ ਹੋਣ ਵਾਲੀ ਸਥਿਤੀ ਦੀ ਝਲਕ ਵੇਖਣ ਨੂੰ ਮਿਲ ਗਈ ਹੈ।'' ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਪ ਨੂੰ ਇਨ੍ਹਾਂ ਮਿਊਂਸਿਪਲ ਚੋਣਾਂ ਦੌਰਾਨ ਜਿਸ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਹ ਤਾਂ ਅਜੇ ਸ਼ੁਰੂਆਤ ਹੈ ਅਤੇ ਆਉਂਦੇ ਮਹੀਨਿਆਂ ਦੌਰਾਨ ਇਹ ਤਿੰਨੇ ਪਾਰਟੀਆਂ ਦੇਸ਼ ਦੇ ਸਿਆਸੀ ਨਕਸ਼ੇ ਅਤੇ ਪੰਜਾਬ ਦੀ ਸਿਆਸਤ ਵਿੱਚੋਂ ਮਨਫੀ ਹੋ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement