
ਸ਼ੈਸ਼ਨ ਜੱਜ ਦੀ ਅਦਾਲਤ ਵਿਚ ਸੁਮੇਧ ਸੈਣੀ ਦੇ ਸੀਨੀਅਰ ਵਕੀਲ ਦੀ ਗ਼ੈਰਹਾਜ਼ਰੀ ਕਾਰਨ ਉਸ ਦੇ ਜੂਨੀਅਰ ਵਕੀਲ ਵਲੋਂ ਬੇਨਤੀ ਕਰਨ ’ਤੇ ਸੁਣਵਾਈ 23 ਫਰਵਰੀ ਤਕ ਟਲ ਗਈ ਹੈ।
ਕੋਟਕਪੂਰਾ (ਗੁਰਿੰਦਰ ਸਿੰਘ) : 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਦੋ ਦਿਨ ਬਾਅਦ 14 ਅਕਤੂਬਰ ਨੂੰ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਦੇ ਮਾਮਲੇ ਵਿਚ ਐੱਸਆਈਟੀ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਸੁਮੇਧ ਸੈਣੀ ਨੇ ਗਿ੍ਰਫ਼ਤਾਰੀ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਸ਼ੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਵਿਚ ਅਗਾਉਂ ਜ਼ਮਾਨਤ ਦੀ ਅਰਜ਼ੀ ਲਾ ਦਿਤੀ।
Sumedh Saini
ਸ਼ੈਸ਼ਨ ਜੱਜ ਦੀ ਅਦਾਲਤ ਵਿਚ ਸੁਮੇਧ ਸੈਣੀ ਦੇ ਸੀਨੀਅਰ ਵਕੀਲ ਦੀ ਗ਼ੈਰਹਾਜ਼ਰੀ ਕਾਰਨ ਉਸ ਦੇ ਜੂਨੀਅਰ ਵਕੀਲ ਵਲੋਂ ਬੇਨਤੀ ਕਰਨ ’ਤੇ ਸੁਣਵਾਈ 23 ਫਰਵਰੀ ਤਕ ਟਲ ਗਈ ਹੈ। ਜ਼ਿਕਰਯੋਗ ਹੈ ਕਿ ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਵਿਚ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਐੱਸ.ਪੀ. ਬਲਜੀਤ ਸਿੰਘ ਸਿੱਧੂ, ਡੀਐੱਸਪੀ ਪਰਮਜੀਤ ਸਿੰਘ ਪੰਨੂ, ਸਿਟੀ ਕੋਟਕਪੂਰਾ ਦੇ ਸਾਬਕਾ ਐਸਐੱਚਓ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰ ਚੁਕੀ ਹੈ ਅਤੇ 15 ਜਨਵਰੀ ਨੂੰ ਬਹਿਬਲ ਗੋਲੀਕਾਂਡ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਵੀ ਚਲਾਨ ਪੇਸ਼ ਕਰ ਦਿਤਾ ਸੀ।
IG Paramraj Singh Umranangal
ਇਸ ਤੋਂ ਪਹਿਲਾਂ ਇਲਾਕਾ ਮੈਜਿਸਟੇ੍ਰਟ ਏਕਤਾ ਉੱਪਲ ਦੀ ਅਦਾਲਤ ਵਲੋਂ ਵੀ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਸਾਹਮਣੇ 18 ਫ਼ਰਵਰੀ ਨੂੰ ਪੇਸ਼ ਹੋਣ ਦੇ ਹੁਕਮ ਸੁਣਾਏ ਜਾ ਚੁਕੇ ਹਨ। ਜ਼ਿਕਰਯੋਗ ਹੈ ਕਿ 14 ਅਕਤੂਬਰ ਵਾਲੇ ਦਿਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸੰਗਤਾਂ ਉੱਪਰ ਪੁਲਿਸ ਵਲੋਂ ਗੋਲੀ ਚਲਾ ਦੇਣ ਕਾਰਨ ਬਹਿਬਲ ਕਲਾਂ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਜਦਕਿ ਕੋਟਕਪੂਰਾ ਅਤੇ ਬਹਿਬਲ ਵਿਚ ਅਨੇਕਾਂ ਸਿੱਖ ਸੰਗਤਾਂ ਜ਼ਖ਼ਮੀ ਹੋ ਗਈਆਂ ਸਨ।
SIT
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਅਤੇ ਐਸਆਈਟੀ ਵਲੋਂ ਅਦਾਲਤ ਵਿਚ ਪੇਸ਼ ਕੀਤੇ ਵੱਖ ਵੱਖ ਚਲਾਨਾਂ ਦੀਆਂ ਰਿਪੋਰਟਾਂ ਮੁਤਾਬਕ ਤਤਕਾਲੀਨ ਬਾਦਲ ਸਰਕਾਰ ਦੀ ਪੁਲਿਸ ਵਲੋਂ ਅਸਲ ਸਬੂਤ ਖ਼ਤਮ ਕਰਨ, ਨਵੇਂ ਪੈਦਾ ਕਰਨ ਅਤੇ ਇਥੋਂ ਤਕ ਕਿ ਮਿ੍ਰਤਕ ਸਿੱਖ ਨੌਜਵਾਨਾਂ ਦੇ ਸਰੀਰਾਂ ਵਿਚੋਂ ਨਿਕਲੀਆਂ ਗੋਲੀਆਂ ਨਾਲ ਵੀ ਛੇੜਛਾੜ ਕਰਨ ਦੇ ਕੌਝੇ ਹੱਥਕੰਢੇ ਅਪਣਾਏ ਗਏ।