
9222 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ
ਚੰਡੀਗੜ੍ਹ: 14 ਫਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਹੋਈ ਵੋਟਿੰਗ ਦੇ ਨਤੀਜਿਆਂ ਦਾ ਐਲ਼ਾਨ ਅੱਜ ਕੀਤਾ ਜਾਵੇਗਾ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ। ਰਾਜ ਚੋਣ ਕਮਿਸ਼ਨ ਅਨੁਸਾਰ ਮਿਊਂਸਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ 9222 ਉਮੀਦਵਾਰ ਚੋਣ ਮੈਦਾਨ ਵਿਚ ਹਨ।
Election
ਇਸ ਮੌਕੇ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਤੁਰੰਤ ਮਾਇਕਰੋ ਅਬਜ਼ਰਵਰ ਨਿਯੁਕਤ ਕੀਤੇ ਜਾਣ।
Election
18 ਫਰਵਰੀ ਨੂੰ ਹੋਵੇਗੀ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ
ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ’ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਹਨ। ਇਹਨਾਂ ਦੋਵਾਂ ਬੂਥਾਂ ’ਤੇ ਅੱਜ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋਂ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ।