ਮੋਹਾਲੀ ਦੇ ਦੋ ਵਾਰਡਾਂ ਵਿਚ ਵੋਟਾਂ ਪੈਣ ਦਾ ਕੰਮ ਜਾਰੀ,ਦੁਪਹਿਰ ਤਕ 48 ਤੋਂ 50 ਫੀਸਦੀ ਤਕ ਹੋਈ ਵੋਟਿੰਗ
Published : Feb 17, 2021, 3:53 pm IST
Updated : Feb 17, 2021, 3:53 pm IST
SHARE ARTICLE
MC Election
MC Election

ਗੜਬੜੀ ਦੀਆਂ ਸ਼ਿਕਾਇਤਾਂ ਬਾਅਦ ਦੋ ਵਾਰਡਾਂ ਦੀ ਚੋਣ ਹੋ ਗਈ ਸੀ ਰੱਦ, ਵੋਟਾਂ ਦੀ ਗਿਣਤੀ ਭਲਕੇ

ਮੋਹਾਲੀ : ਮੋਹਾਲੀ ਦੇ ਦੋ ਵਾਰਡਾਂ ਵਿਚ ਅੱਜ ਪਈਆਂ ਦੁਬਾਰਾ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ ਹੈ। ਅੱਜ ਪਈਆਂ ਵੋਟਾਂ ਦੌਰਾਨ ਵਾਰਡ ਨੰਬਰ 10 ਦੇ ਬੂਥ ਨੰਬਰ-32 ਵਿਚ ਦੁਪਹਿਰ ਦੇ ਡੇਢ ਵਜੇ ਤੱਕ 48 ਫ਼ੀਸਦੀ ਵੋਟਾਂ ਪਈਆਂ, ਜਦੋਂ ਕਿ ਬੂਥ ਨੰਬਰ-33 'ਚ ਇਸ ਸਮੇਂ ਤੱਕ 50 ਫ਼ੀਸਦੀ ਵੋਟਿੰਗ ਹੋਈ ਸੀ।

electionselections

ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਚੱਲ ਰਿਹਾ ਸੀ। ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਸਨ। ਪੰਜਾਬ ਪੁਲਸ ਦੇ ਆਈ. ਜੀ. ਐਮ. ਐਸ. ਛੀਨਾ ਨੂੰ ਇਕ ਬੂਥ ਦਾ ਚੋਣ ਆਬਜ਼ਰਵਰ ਲਾਇਆ ਗਿਆ ਹੈ।

ELECTIONSELECTIONS

ਆਈ. ਜੀ. ਛੀਨਾ ਵੱਲੋਂ ਦੁਪਿਹਰ ਵੇਲੇ ਬੂਥ ਦਾ ਦੌਰਾ ਕੀਤਾ ਗਿਆ ਅਤੇ ਸਾਰੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ ਗਈ। ਦੱਸਣਯੋਗ ਹੈ ਕਿ ਬੀਤੇ ਦਿਨ ਸੂਬਾ ਚੋਣ ਕਮਿਸ਼ਨ ਵੱਲੋਂ ਮੋਹਾਲੀ ਦੇ ਵਾਰਡ ਨੰਬਰ-10 ਦੇ ਬੂਥ ਨੰਬਰ-32 ਅਤੇ 33 'ਚ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।

ElectionElection

ਇਸ ਦੇ ਤਹਿਤ ਅੱਜ ਇਨ੍ਹਾਂ ਬੂਥਾਂ 'ਤੇ ਵੋਟਾਂ ਪੈ ਰਹੀਆਂ ਹਨ। ਇਸ ਕਾਰਨ ਪੂਰੇ ਮੋਹਾਲੀ ਜ਼ਿਲ੍ਹੇ ਦੀਆਂ ਵੋਟਾਂ ਦੀ ਗਿਣਤੀ ਭਲਕੇ 18 ਫਰਵਰੀ ਨੂੰ ਹੋਵੇਗੀ ਜਦਕਿ ਬਾਕੀ ਥਾਵਾਂ 'ਤੇ ਵੋਟਾਂ ਦੀ ਗਿਣਤੀ ਅੱਜ ਨੇਪਰੇ ਚੜ੍ਹ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement