
ਕਾਂਗਰਸ ਪਾਰਟੀ ਨੂੰ ਵਧਾਈ ਦਿੰਦਿਆਂ ਵਰਕਰਾਂ ਦਾ ਕੀਤਾ ਧੰਨਵਾਦ
ਚੰਡੀਗੜ੍ਹ : ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਹੂਝਾ-ਫੇਰੂ ਜਿੱਤ ਪ੍ਰਾਪਤ ਕੀਤੀ ਹੈ। ਚੋਣ ਨਤੀਜਿਆਂ 'ਤੇ ਖੁਸ਼ੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ। ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੁੰਦਿਆਂ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਅਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਸਭਨਾਂ ਦਾ ਧੰਨਵਾਦ ਵੀ ਕੀਤਾ।
Captain Amarinder Singh
ਉਨ੍ਹਾਂ ਕਿਹਾ ਕਿ ਅੱਜ ਮਿਊਂਸੀਪਲ ਚੋਣਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਹਰ ਇਕ ਪੰਜਾਬੀ ਦੀ ਜਿੱਤ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਪੰਜਾਬ ਦੇ ਵਾਸੀ ਤਰੱਕੀ ਚਾਹੁੰਦੇ ਹਨ ਅਤੇ ਉਹ ਨਫ਼ਰਤ ਅਤੇ ਕੁੱਝ ਪਾਰਟੀਆਂ ਦੀ ਮੌਕਾਪ੍ਰਸਤ ਰਾਜਨੀਤੀ ਨਾਲ ਧੋਖਾ ਨਹੀਂ ਖਾਣਗੇ।
Capt Amarinder Singh'
ਉਨ੍ਹਾਂ ਕਿਹਾ, ਮੈਂ ਹਰ ਪੰਜਾਬੀ ਦਾ ਤਹਿ ਦਿਲੋਂ ਧੰਨਵਾਦੀ ਹਾਂ ਜੋ ਉਨ੍ਹਾਂ ਨੇ ਸਾਡੇ 'ਤੇ ਆਪਣਾ ਭਰੋਸਾ ਦਿਖਾਇਆ ਉਨ੍ਹਾਂ ਕਿਹਾ ਕਿ ਖਾਸ ਤੌਰ 'ਤੇ ਅਸੀਂ ਕਾਂਗਰਸੀ ਵਰਕਰਾਂ ਦਾ ਵੀ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਦਿਨ-ਰਾਤ ਕੰਮ ਕਰ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ।