ਕਿਸਾਨ ਸੰਘਰਸ਼ ਦੇ ਚਲਦਿਆਂ ਕਿਸ ਪਾਰਟੀ ਨੇ ਜਿੱਤਿਆ ਲੋਕਾਂ ਦਾ ਭਰੋਸਾ, ਨਤੀਜਿਆਂ ਮਗਰੋਂ ਚਲੇਗਾ ਪਤਾ
Published : Feb 17, 2021, 9:25 am IST
Updated : Feb 17, 2021, 9:34 am IST
SHARE ARTICLE
ELECTIONS
ELECTIONS

ਰਾਜ ਚੋਣ ਕਮਿਸ਼ਨ ਅਨੁਸਾਰ ਮਿਊਂਸਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ 9222 ਉਮੀਦਵਾਰ ਚੋਣ ਮੈਦਾਨ ਵਿਚ ਹਨ। 

ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਅੰਦੋਲਨ ਵਿਚਕਾਰ ਹੀ ਪੰਜਾਬ ਲੋਕਲ ਬੌਡੀ ਦੀਆਂ ਚੋਣਾਂ ਹੋਈਆਂ ਹਨ। 14 ਫਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਹੋਈ ਵੋਟਿੰਗ ਦੇ ਨਤੀਜਿਆਂ ਦਾ ਐਲ਼ਾਨ ਅੱਜ ਕੀਤਾ ਜਾਵੇਗਾ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ। ਰਾਜ ਚੋਣ ਕਮਿਸ਼ਨ ਅਨੁਸਾਰ ਮਿਊਂਸਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ 9222 ਉਮੀਦਵਾਰ ਚੋਣ ਮੈਦਾਨ ਵਿਚ ਹਨ। 

Election Results TodayElection Results Today

ਇਨ੍ਹਾਂ ਚੋਣਾਂ ਤੋਂ ਹੀ ਸਿਆਸੀ ਪਾਰਟੀਆਂ ਆਪਣੇ ਰਿਪੋਰਟ ਕਾਰਡ ਦਾ ਹਿਸਾਬ ਲਾਉਣਗੀਆਂ ਤੇ ਅਗਲੇਰੀ ਰਣਨੀਤੀ ਤੈਅ ਕਰਨਗੀਆਂ। ਦੱਸਣਯੋਗ ਹੈ ਕਿ ਜਦੋਂ ਖੇਤੀ ਕਾਨੂੰਨਾਂ ਖਿਲਾਫ ਵਿਦਰੋਹ ਸ਼ੁਰੂ ਹੋਇਆ ਸੀ ਤਾਂ ਲੋਕਾਂ ਨੇ ਬੀਜੇਪੀ ਨੂੰ ਛੱਡ ਇਕ-ਇਕ ਕਰਕੇ ਕਾਂਗਰਸ, 'ਆਪ' ਤੇ ਅਕਾਲੀ ਦਲ ਸਭ ਨੇ ਹੀ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕੀਤਾ ਸੀ। ਇੱਥੋਂ ਤਕ ਕਿ ਅਕਾਲੀ ਦਲ ਨੇ ਤਾਂ ਬੀਜੇਪੀ ਨਾਲੋਂ ਨਾਤਾ ਵੀ ਤੋੜ ਲਿਆ ਤੇ ਹਰਸਮਿਰਤ ਕੌਰ ਬਾਦਲ ਨੇ ਕੇਂਦਰ ਦੀ ਵਜੀਰੀ ਛੱਡ ਦਿੱਤੀ ਪਰ ਹੁਣ  ਨਤੀਜਿਆਂ ਮਗਰੋਂ ਹੀ ਪਤਾ ਚਲੇਗਾ ਕਿਸ ਪਾਰਟੀ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ।

ELECTIONSELECTIONS

ਗੌਰਤਲਬ ਹੈ ਕਿ ਇਸ ਮੌਕੇ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ  ਵੋਟਾਂ ਦੀ ਗਿਣਤੀ ਲਈ ਤੁਰੰਤ ਮਾਇਕਰੋ ਅਬਜ਼ਰਵਰ ਨਿਯੁਕਤ ਕੀਤੇ ਜਾਣ।

electionelection

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement