ਪੰਜਾਬ ਦੀਆਂ ਨਹਿਰਾਂ ਵਿੱਚ 18 ਤੋਂ 25 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
Published : Feb 17, 2021, 4:44 pm IST
Updated : Feb 17, 2021, 4:44 pm IST
SHARE ARTICLE
Canal
Canal

ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਚੰਡੀਗੜ:ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 18 ਤੋਂ 25 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

Punjab under threat due to water overflow of canalsPunjab canals

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। 

Canal Canal

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਲਾਹੌਰ ਬ੍ਰਾਂਚ ਤੇ ਇਸ ਵਿੱਚੋਂ ਨਿਕਲਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਤੇ ਇਨਾਂ ਦੇ ਰਜਬਾਹਿਆਂ ਅਤੇ ਸਭਰਾਓਂ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement