
'ਕਾਂਗਰਸ, ਅਕਾਲੀ, ਭਾਜਪਾ ਦਾ ਇੱਕ ਮਕਸਦ ਕਿਸੇ ਵੀ ਤਰਾਂ 'ਆਪ' ਦੀ ਸਰਕਾਰ ਬਣਾਉਣ ਤੋਂ ਰੋਕਣਾ'
ਗੁਰਦਾਸਪੁਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀਆਂ ਪਾਰਟੀਆਂ 'ਤੇ ਤਿੱਖੇ ਹਮਲੇ ਕੀਤੇ ਹਨ। ਕੇਜਰੀਵਾਲ ਨੇ ਅਕਾਲੀ, ਕਾਂਗਰਸ ਅਤੇ ਭਾਜਪਾ 'ਤੇ ਆਪਸ ਵਿੱਚ ਮਿਲੇ ਹੋਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਤਿੰਨੇ ਪਾਰਟੀਆਂ ਇੱਕਠੀਆਂ ਹੋ ਗਈਆਂ ਹਨ।
Arvind Kejriwal
ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਉਨਾਂ ਦੀ ਇਮਾਨਦਾਰ ਰਾਜਨੀਤੀ ਨੂੰ ਹਰਾਉਣ ਲਈ ਇੱਕਠੀਆਂ ਹੋ ਗਈਆਂ ਹਨ। ਇਸ ਲਈ ਤੁਸੀਂ ਲੋਕ ਇਨਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਹਰਾਉਣ ਲਈ ਇੱਕਠੇ ਹੋ ਜਾਓ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਲਈ ਵੋਟ ਪਾਉਣੀ ਚਾਹੀਦੀ ਹੈ। ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ ਹੈ। ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰਨ ਲਈ ਵੋਟ ਪਾਉਣੀ ਹੈ।
Arvind Kejriwal
ਕੇਜਰੀਵਾਲ ਨੇ ਦੋਸ਼ ਲਾਇਆ ਕਿ ਤਿੰਨਾਂ ਪਾਰਟੀਆਂ ਮਿਲ ਕੇ ਉਨਾਂ ਖਿਲਾਫ਼ ਸਾਜਿਸ਼ਾਂ ਰਚ ਰਹੀਆਂ ਹਨ ਅਤੇ ਕਿਸੇ ਵੀ ਤਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣਾ ਚਾਹੁੰਦੀਆਂ ਹਨ। ਜਿਸ ਤਰਾਂ ਇਹ ਲੋਕ ਪਿਛਲੇ 70 ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਹਨ, ਉਸੇ ਤਰ੍ਹਾਂ ਅੱਗੇ ਵੀ ਲੁੱਟਣਾ ਚਾਹੁੰਦੇ ਹਨ। ਤਿੰਨਾਂ ਪਾਰਟੀਆਂ ਨੇ ਹਮੇਸ਼ਾਂ ਆਪਸੀ ਸਮਝੌਤਾ ਕਰਕੇ ਸਰਕਾਰ ਬਣਾਈ ਅਤੇ ਮਿਲ ਕੇ ਪੰਜਾਬ ਨੂੰ ਲੁੱਟਿਆ। ਹੁਣ ਉਨਾਂ ਨੂੰ ਡਰ ਹੈ ਕਿ ਜੇ ਪੰਜਾਬ 'ਚ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਇਨਾਂ ਦਾ ਲੁੱਟ ਦਾ ਧੰਦਾ ਹਮੇਸ਼ਾ ਲਈ ਬੰਦ ਹੋ ਜਾਵੇਗਾ।
Arvind Kejriwal
ਵੀਰਵਾਰ ਨੂੰ ਕੇਜਰੀਵਾਲ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਗੁਰਦਾਸਪੁਰ ਪਹੁੰਚੇ ਸਨ। ਇੱਥੇ ਉਨਾਂ ਫਤਿਹਗੜ ਚੂੜੀਆਂ ਹਲਕੇ 'ਚ ਉਮੀਦਵਾਰ ਬਲਬੀਰ ਸਿੰਘ ਪੰਨੂੰ, ਡੇਰਾ ਬਾਬਾ ਨਾਨਕ ਵਿੱਚ ਗੁਰਦੀਪ ਰੰਧਾਵਾ, ਗੁਰਦਾਸਪੁਰ 'ਚ ਰਮਨ ਬਹਿਲ ਅਤੇ ਦੀਨਾਨਗਰ 'ਚ ਸ਼ਮਸ਼ੇਰ ਸਿੰਘ ਦੇ ਹੱਕ ਵਿੱਚ ਨੁਕੜ ਸਭਾਵਾਂ ਕਰਕੇ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ 'ਆਪ' ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਅਪੀਲ ਕੀਤੀ।
Arvind Kejriwal
ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨਾਂ ਦਾ ਮਕਸਦ ਪੰਜਾਬ ਦੀ ਸਿੱਖਿਆ ਅਤੇ ਇਲਾਜ ਵਿਵਸਥਾ ਨੂੰ ਠੀਕ ਕਰਨਾ ਹੈ। ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੀ ਹਾਲਤ ਠੀਕ ਕਰਨਾ ਹੈ। ਬਿਜਲੀ ਪਾਣੀ ਦੀ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੇ ਚੁੰਗਲ ਤੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਣਾ ਚਾਹੁੰਦੇ ਹਨ। ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰਨਾ ਚਾਹੁੰਦੇ ਹਨ। ਉਥੇ ਹੀ ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਮਕਸਦ ਸਿਰਫ਼ ਆਮ ਆਦਮੀ ਪਾਰਟੀ ਨੂੰ ਹਰਾਉਣਾ ਹੈ।
Arvind Kejriwal