
ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਅੰਮ੍ਰਿਤਸਰ ਪਹੁੰਚੇ।
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਅੰਮ੍ਰਿਤਸਰ ਪਹੁੰਚੇ। ਦੋਵੇਂ ਇਕ ਦੂਜੇ ਦਾ ਹੱਥ ਫੜ ਕੇ ਰੋਡ ਸ਼ੋਅ 'ਤੇ ਨਿਕਲੇ। ਇਸ ਦੌਰਾਨ ਸਰਮਥਕਾਂ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਦਾ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਅਤੇ ਉਹਨਾਂ ਦੇ ਹੱਕ ਵਿਚ ਨਾਅਰੇ ਲਗਾਏ।
CM Channi campaigned for Navjot Sidhu
ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੋਵੇਂ ਇਕੋ ਕਾਰ ਵਿਚ ਸਵਾਰ ਹੋ ਕੇ ਰੋਡ ਸ਼ੋਅ ਕਰਦੇ ਨਜ਼ਰ ਆਏ। ਇਸ ਦੌਰਾਨ ਉਹਨਾਂ ਨੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਾਂਗਰਸ ਪਾਰਟੀ ਮੁੜ ਤੋਂ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਇਸ ਨੂੰ ਲੈ ਕੇ ਲੋਕਾਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਸ਼ਾਨਦਾਰ ਜਿੱਤ ਹਾਸਲ ਕਰਨਗੇ।
CM Channi campaigned for Navjot Sidhu
ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਅਤੇ ਚੰਨੀ ਸਾਬ੍ਹ ਵਿਚ ਕੋਈ ਫਰਕ ਨਹੀਂ ਹੈ। ਉਹਨਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਚੰਨੀ ਹੈ ਅਤੇ ਹਰ ਵਰਕਰ ਸਿੱਧੂ ਹੈ। ਨਵਜੋਤ ਸਿੱਧੂ ਕਾਂਗਰਸ ਦਾ ਵਰਕਰ ਹੈ, ਅਸੀਂ ਸਾਰੇ ਇਕ ਹਾਂ। ਰੋਡ ਸ਼ੋਅ ਵਿਚ ਮੌਜੂਦ ਲੋਕਾਂ ਨੇ ਵੀ ਨਵਜੋਤ ਸਿੱਧੂ ਦੀ ਜਿੱਤ ਦਾ ਦਾਅਵਾ ਕੀਤਾ।
CM Channi campaigned for Navjot Sidhu
ਦੱਸ ਦੇਈਏ ਕਿ ਹਲਕਾ ਅੰਮ੍ਰਿਤਸਰ ਪੂਰਬੀ ਇਸ ਸਮੇਂ ਪੰਜਾਬ ਦੀ ਹੌਟ ਸੀਟ ਬਣੀ ਹੋਈ ਹੈ। ਇੱਥੋਂ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਹਮੋ ਸਾਹਮਣੇ ਹਨ। ਇਸ ਸਮੇਂ ਪੂਰੇ ਪੰਜਾਬ ਦੀਆਂ ਨਜ਼ਰਾ ਅੰਮ੍ਰਿਤਸਰ ਪੂਰਬੀ ਹਲਕੇ ’ਤੇ ਹਨ।