CM ਚੰਨੀ ਦੇ ਭਈਆ ਵਾਲੇ ਬਿਆਨ 'ਤੇ ਪ੍ਰਿਯੰਕਾ ਗਾਂਧੀ ਨੇ ਦਿੱਤਾ ਸਪੱਸ਼ਟੀਕਰਨ
Published : Feb 17, 2022, 7:37 pm IST
Updated : Feb 17, 2022, 7:47 pm IST
SHARE ARTICLE
Priyanka Gandhi Vadra and CM Channi
Priyanka Gandhi Vadra and CM Channi

'ਬਿਆਨ ਨੂੰ ਗਲਤ ਢੰਗ ਨਾਲ ਕੀਤਾ ਜਾ ਰਿਹਾ ਪੇਸ਼'

 

 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਦੌਰਾਨ ਆਗੂਆਂ ਦੀਆਂ ਚੋਣ ਰੈਲੀਆਂ ਦਾ ਸਿਲਸਿਲਾ ਜਾਰੀ ਹੈ। ਜਿਸ 'ਚ ਵੱਖ-ਵੱਖ ਤਰ੍ਹਾਂ ਦੇ ਬਿਆਨ ਦੇਖਣ ਨੂੰ ਮਿਲ ਰਹੇ ਹਨ। ਅਜਿਹਾ ਹੀ ਇੱਕ ਬਿਆਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਯੂਪੀ-ਬਿਹਾਰ ਵਾਲੇ ਭਈਆ ਸ਼ਬਦ ਦੀ ਵਰਤੋਂ ਕੀਤੀ ਹੈ। ਸੀਐਮ ਚੰਨੀ ਦੇ ਇਸ ਬਿਆਨ 'ਤੇ ਵਿਰੋਧੀ ਪਾਰਟੀਆਂ ਉਨ੍ਹਾਂ 'ਤੇ ਲਗਾਤਾਰ ਨਿਸ਼ਾਨਾ ਸਾਧ ਰਹੀਆਂ ਹਨ। 

Priyanka Gandhi VadraPriyanka Gandhi Vadra

ਇਸ ਦੌਰਾਨ ਮੁੱਖ ਮੰਤਰੀ ਚੰਨੀ ਵਲੋਂ ਭਈਆ ਦਾ ਜ਼ਿਕਰ ਕਰਨ ਵਾਲੇ ਬਿਆਨ ਨੂੰ ਲੈ ਕੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਪੱਸ਼ਟੀਕਰਨ ਦਿੱਤਾ ਹੈ।ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ CM ਚੰਨੀ ਦਾ ਕਹਿਣ ਦਾ ਮਤਲਬ ਸੀ ਕਿ  ਪੰਜਾਬ ਉਤੇ ਬਾਹਰੋਂ ਕਿਸੇ ਦਾ ਰਾਜ ਨਹੀਂ ਹੋਵੇਗਾ। ਪੰਜਾਬ ਦੀ ਸਰਕਾਰ ਪੰਜਾਬੀਆਂ ਨੂੰ ਚਲਾਉਣੀ ਚਾਹੀਦੀ ਹੈ।

 

CM ChanniCM Channi

ਉਹਨਾਂ ਦੇ ਬਿਆਨ ਨੂੰ ਘੁਮਾਇਆ ਜਾ ਰਿਹਾ ਹੈ। ਮੈਨੂੰ ਨਹੀਂ ਲੱਗਦਾ ਕਿ ਯੂਪੀ ਤੋਂ ਕੋਈ ਇੱਥੇ ਆ ਕੇ ਰਾਜ ਕਰਨਾ ਚਾਹੁੰਦਾ ਹੈ ਅਤੇ ਯੂਪੀ ਵਿੱਚ ਵੀ ਨਹੀਂ ਚਾਹੁੰਦੇ ਕਿ ਕੋਈ ਪੰਜਾਬ ਤੋਂ ਆ ਕੇ ਰਾਜ ਕਰੇ। ਪ੍ਰਿਯੰਕਾ ਗਾਂਧੀ ਨੇ ਅੱਗੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇਕੋ ਥਾਲੀ ਦੇ ਚੱਟੇ-ਵੱਟੇ ਹਨ। ਦੋਨੋਂ ਵੱਡੀਆਂ- ਵੱਡੀਆਂ ਗੱਲਾਂ ਕਰ ਰਹੇ ਹਨ। ਪੰਜਾਬ ਦੇ ਵਿਕਾਸ ਲਈ ਕੋਈ ਕੰਮ ਨਹੀਂ ਕਰ ਰਿਹਾ।  

Priyanka Gandhi VadraPriyanka Gandhi Vadra

ਚੰਨੀ ਨੇ ਸਪੱਸ਼ਟ ਕਿਹਾ ਹੈ ਕਿ ਸੂਬੇ ਨੂੰ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਲੋੜ ਹੈ ਜੋ ਆਪਣੇ ਲੋਕਾਂ ਲਈ ਕੰਮ ਕਰੇ। ਦੱਸ ਦੇਈਏ ਕਿ CM ਚੰਨੀ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਪ੍ਰਿਅੰਕਾ ਗਾਂਧੀ ਪੰਜਾਬੀਆਂ ਦੀ ਨੂੰਹ ਹੈ। ਇਹ ਪੰਜਾਬੀ ਹਨ। ਇਸ ਲਈ ਇੱਕ ਪਾਸੇ ਹੋ ਜਾਓ, ਪੰਜਾਬੀਓ। ਯੂਪੀ, ਬਿਹਾਰ ਅਤੇ ਦਿੱਲੀ ਦੇ ਭਈਏ ਇੱਥੋਂ ਰਾਜ ਕਰਨਾ ਚਾਹੁੰਦੇ ਹਨ। ਅਸੀਂ ਉਨ੍ਹਾਂ ਨੂੰ ਅੰਦਰ ਨਹੀਂ ਆਉਣ ਦੇਵਾਂਗੇ।

CM ChanniCM Channi

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement